ਡੇਪੋ ਵਲੰਟੀਅਰ ਬਣਨ ਲਈ ਜ਼ਿਲ੍ਹੇ ’ਚ ਜਾਰੀ ਹੈ ਰਜਿਸਟਰੇਸ਼ਨ ਪ੍ਰਕਿਰਿਆ
ਬਠਿੰਡਾ, 19 ਮਾਰਚ (ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪ੍ਰੋਗਰਾਮ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ
ਅਫ਼ਸਰ’ (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਲਈ ਆਰੰਭੀ ਇਸ ਵਿਸ਼ੇਸ਼ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣ ਸਕੇ ਅਤੇ ਆਪਣੇ ਪਰਿਵਾਰ, ਮੁਹੱਲੇ, ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਲਹਿਰ ਵਜੋਂ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਪੋ ਪ੍ਰੋਗਰਾਮ ਦੀ ਸਫ਼ਲਤਾ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਸਵੈ-ਸੇਵੀ ਸੰਸਥਾਵਾਂ ਨਾਲ ਅਹਿਮ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਡੇਪੋ ਵਲੰਟੀਅਰ ਬਣ ਕੇ ਮਨੁੱਖਤਾ ਦੀ ਸੇਵਾ ’ਚ ਯੋਗਦਾਨ ਜ਼ਰੂਰ ਪਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਾ ਹੈ। ਪੰਜਾਬ ਪੁਲਿਸ ਦੀ ਵੈਬਸਾਇਟ ਤੋਂ ਇਲਾਵਾ ਸਾਂਝ ਕੇਂਦਰਾਂ `ਤੇ ਵੀ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਨੌਜਵਾਨ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ, ਸਬ ਡਵੀਜ਼ਨ ਅਤੇਪਿੰਡ ਪੱਧਰ ਤੇ ਸਹੂੰ ਚੁੱਕ ਸਮਾਗਮ ਕਰਵਾਇਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਭਗਤ ਸਿੰਘ ਦੇ ਪਿੰਡ ਖੱਟਕੜ ਕਲਾਂ ਵਿਖੇ ਇਸ ਮੁਹਿੰਮ ਦਾ ਆਗਾਜ਼ ਕਰਨਗੇ ਅਤੇ ਇਹ ਪ੍ਰੋਗਰਾਮ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਲਾਈਵ ਸਕਰੀਨਾਂ ਰਾਹੀਂ ਦਿਖਾਇਆ ਜਾਵੇਗਾ।ਉਨ੍ਹਾਂ ਸਵੈ-ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਡੈਪੋ ਵਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ।ਜੇਕਰ ਕਿਸੇ ਵੀ ਡੈਪੋ ਵਲੰਟੀਅਰ ਨੂੰ ਕੋਈ ਵੀ ਨਸ਼ੇ ਕਰਨ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਉਸ ਦਾ ਇਲਾਜ ਕਰਵਾ ਸਕਦਾ ਹੈ।ਇਲਾਜ ਕਰਨ ਲਈ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਅਤੇ ਇੰਡਟਰੀਅਲ ਏਰੀਆ ਵਿਖੇ ਸਥਿਤ ਮੁੜ ਵਸਬਾ ਕੇਂਦਰ ’ਚ ਨਸ਼ੇ ਦੀ ਆਦਤ ਵਾਲੇ ਵਿਅਕਤੀ ਨੂੰ ਭੇਜਿਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਮ ਸੈਕਟਰੀ ਰੈਡ ਕਰਾਸ ਸੋਸਾਇਟੀ ਨਵੀਨ ਗਡਵਾਲ, ਐਸ.ਪੀ ਟਰੈਫਿਕ ਗੁਰਮੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਕੁੰਦਨ ਪਾਲ ਅਤੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media