ਬਠਿੰਡਾ, 18 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੁਲਦੀਪ ਸਿੰਘ ਅਤੇ ਨਰਿੰਦਰ ਸਿੰਘ ਹੈਪੀ ਦੇ ਪਰਿਵਾਰਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦਾ ਲੜਕਾ ਗਗਨਦੀਪ ਸਿੰਘ ਭੁਪਾਲ ਵਿਖੇ ਨੌਕਰੀ ਕਰਦਿਆਂ ਅਚਾਨਕ ਸਦੀਵੀ ਵਿਛੋੜਾ ਦੇ ਗਿਆ ਹੈ।ਪਰਿਵਾਰ ਨਾਲ ਸ਼ਹਿਰ ਦੀਆਂ ਧਾਰਮਿਕ ਸ਼ਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਸ ਬੇਵਕਤੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ।ਇਸ ਦੁੱਖ ਦੀ ਘੜੀ `ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media