ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ
ਅਫ਼ਸਰ 52 ਕੋਰਟ ਰੋਡ ਨਜਦੀਕ ਨਿੱਜਰ ਸਕੈਨ ਸੈਂਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਅਪ੍ਰੈਲ ਤੋਂ 11 ਮਈ ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਦਾਖਲਾ ਸ਼ੁਰੂ ਹੈ।ਇਸ ਤੋਂ ਇਲਾਵਾ ਪੰਜਾਬ ਰੈਜੀਮੈਂਟ ਰਾਮਗੜ੍ਹ ਦੀ ਭਰਤੀ ਜੋ ਕਿ 17 ਤੋਂ 20 ਅਪ੍ਰੈਲ ਤੱਕ ਚਲੇਗੀ ਦੀ ਵੀ ਤਿਆਰੀ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ।ਉਹਨਾਂ ਇਹ ਵੀ ਦੱਸਿਆ ਕਿ ਪਿਛਲੀ ਖਾਸਾ ਭਰਤੀ ਦੀ ਰੈਲੀ ਦੋਰਾਨ ਸਾਡੇ ਪ੍ਰੀ ਰਿਕਰੂਟਮੈਂਟ ਸੈਂਟਰ ਵੱਲੋਂ ਕਰਵਾਈ ਗਈ ਟ੍ਰੇਨਿੰਗ ਦੁਆਰਾ 42 ਲੜਕੇ ਫੌਜ ਵਿੱਚ ਭਰਤੀ ਹੋਣ ਉਪਰੰਤ ਟ੍ਰੇਨਿੰਗ ਲਈ ਵੱਖ-ਵੱਖ ਸੈਂਟਰਾਂ ਵਿੱਚ ਚਲੇ ਗਏ ਹਨ।
ਚਾਹਲ ਨੇ ਕਿਹਾ ਕਿ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰ 0183-2212103, 9653875872, 9914423731 ਤੇ ਸੰਪਰਕ ਕਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media