ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ
ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਦੇ ਲਾਹੋਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2018 ਤੀਕ ਦਫਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media