Friday, October 16, 2026

ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਰੰਭੀ ਜਾਵੇਗੀ ਚੈਕਿੰਗ ਅਭਿਆਨ

PPN2103201805ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) –  ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਿਵਲ ਸਰਜਨ ਹਰਦੀਪ ਸਿੰਘ ਘਈ, ਡਾ: ਸ਼ਰਨਜੀਤ ਕੌਰ, ਡਾ: ਮਦਨ ਮੋਹਨ, ਡਾ: ਸੁਖਪਾਲ ਸਿੰਘ ਤੋਂ ਇਲਾਵਾ ਸਾਰੇ ਮੈਡੀਕਲ ਅਫਸਰ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਡਾਕਟਰਾਂ ਦੀ ਹਾਜਰੀ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਡਿਊਟੀ `ਤੇ ਸਮੇਂ ਸਿਰ ਹਾਜ਼ਰ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਸੰਘਾ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਡਾਕਟਰਾਂ ਨੂੰ ਕਿਹਾ ਕਿ ਉਹ ਇਸ ਸਬੰਧ ਵਿੱਚ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।ਸੰਘਾ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲਾਂ ਵਿੱਚ ਬੱਚਿਆਂ ਦਾ ਮੈਡੀਕਲ ਚੈਕਅਪ ਕਰਨ ਲਈ ਕੈਂਪ ਲਗਾਏ ਜਾਣ।ਇਸ ਉਪਰੰਤ ਸੰਘਾ ਵੱਲੋਂ ਬਾਲ ਮਜਦੂਰੀ ਅਤੇ ਬੱਚਿਆਂ ਵੱਲੋਂ ਮੰਗੀ ਜਾਂਦੀ ਭੀਖ `ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਹਰ ਟਰੇਡ ਦੀ ਐਸੋਸੀਏਸ਼ਨ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਜਾਵੇ ਕਿ ਬਾਲ ਮਜਦੂਰੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਮੇਨ ਚੁਰਾਹਿਆਂ `ਤੇ ਭੀਖ ਮੰਗਦੇ ਬੱਚਿਆਂ ਦੇ ਮਾਪਿਆਂ ਨਾਲ ਕੌਂਸਲਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦਿੱਤੀ ਜਾਵੇ। 

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply