ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲਾਰੇਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ `ਬੇਟੀ ਬਚਾਓ ਬੇਟੀ ਪੜਾਓ` ਸਕੀਮ ਅਧੀਨ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਪੋਸਟਰ, ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਕਾਲਜ ਦੀਆਂ 100 ਵਿਦਿਆਰਥਣਾਂ ਨੇ ਭਾਗ ਲਿਆ ਅਤੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ, ਭਰੂਣ ਹੱਤਿਆ ਰੋਕਣ ਅਤੇ ਔਰਤਾਂ ਨੂੰ ਰਵਉਤਮ ਦਰਜਾ ਦੇਣ ਬਾਰੇ ਦਰਸਾਉਂਦੇ ਚਿੱਤਰ ਬਣਾਏ ਗਏ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਤਿਆਰ ਕੀਤੀਆਂ ਗਈਆਂ ਪੇਟਿੰਗਾਂ ਵੇਖੀਆਂ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ।ਜਿਲ੍ਹਾ ਪ੍ਰੋਗਰਾਮ ਅਫਸਰ ਗੁਲਬਹਾਰ ਸਿੰਘ ਨੇ `ਬੇਟੀ ਬਚਾਓ ਬੇਟੀ ਪੜਾਓ` ਸਕੀਮ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥਣਾਂ ਵਲੋਂ ਕੀਤੇ ਗਏ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਵਿਸ਼ੇਸ਼ ਤੌਰ `ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਅਤੇ ਅਧਿਆਪਕਾਂ ਵਲੋਂ ਕੀਤੇ ਗਏ ਕੰਮਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਜਾਰੀ ਰੱਖੇ ਜਾਣਗੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media