ਬਾਬਾ ਪ੍ਰਮਾਨੰਦ ਤੇ ਅਜੈਪਾਲ ਸਿੰਘ ਮੀਰਾਂਕੋਟ ਵਲੋਂ ਉਪਰਾਲੇ ਦੀ ਭਰਪੂਰ ਸ਼ਲਾਘਾ
ਜ਼ੰੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਵਲੋਂ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ `ਚ ਸੰਨ 2006 ਵਿਚ ਸਥਾਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਦੀ ਸਾਂਭ-ਸੰਭਾਲ ਤੇ ਸੁੰਦਰਤਾ ਨੂੰ ਮੁੱਖ ਬੁੱਤ ਉਪਰ ਲੈਂਟਰ ਪਾਇਆ ਗਿਆ।ਲੈਟਰ ਦੀ ਆਰੰਭਤਾ ਸਮੇਂ ਭਾਈ ਪ੍ਰਕਾਸ਼ ਸਿੰਘ ਵਲੋਂ ਅਰਦਾਸ ਕੀਤੀ ਗਈ! ਇਸ ਮੌਕੇ ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਅਤੇ ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਜੰਡਿਆਲਾ ਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਨੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਤੇ ਮੈਂਬਰਾਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਸਾਨੂੰ ਸ਼ਹੀਦਾਂ ਦੇ ਸੋਚ ਤੇ ਪਹਿਰਾ ਦੇ ਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ, ਜਸਬੀਰ ਸਿੰਘ ਖੇਲਾ, ਕਸ਼ਮੀਰ ਸਿੰਘ ਜਾਣੀਆਂ, ਡਾ. ਦੀਪਕ ਗੁਪਤਾ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਡਾ: ਨਿਰਮਲ ਸਿੰਘ, ਡਾ: ਹਰਜਿੰਦਰ ਸਿੰਘ ਧੰਜਲ, ਡਾ: ਲਖਵਿੰਦਰ ਸਿੰਘ ਰੰਧਾਵਾ, ਪ੍ਰਦੀਪ ਸਿੰਘ ਥਿੰਦ, ਹਰਪ੍ਰੀਤ ਸਿੰਘ ਥਿੰਦ, ਹਰਿੰਦਰਪਾਲ ਸਿੰਘ, ਸ਼ੇਰਮੀਤ ਸਿੰਘ, ਮਹਿਕਪ੍ਰੀਤ ਸਿੰਘ ਜੋਸਨ , ਸੁਰਿੰਦਰ ਸਿੰਘ ਭੱਟੀ, ਕਸ਼ਮੀਰ ਸਿੰਘ, ਸੰਜੀਵ ਕੁਮਾਰ, ਦੀਪਕ ਕੁਮਾਰ, ਸਤੀਸ਼ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ ਨੇ ਆਏ ਪਤਵੰਤੇ ਸੱਜਣਾਂ ਦਾ ਤਹਿਦਿਲੋਂ ਧੰਨਵਾਦ ਕੀਤਾ।
Punjab Post Daily Online Newspaper & Print Media