Friday, September 20, 2024

ਸੁਨੀਲ ਜਾਖੜ ਨੇ ਕੇਂਦਰੀ ਸੰਚਾਰ ਮੰਤਰੀ ਨਾਲ ਮੁਲਾਕਾਤ ਕਰਕੇ ਅਮਰਨਾਥ ਯਾਤਰਾ ਦੌਰਾਨ ਸੰਚਾਰ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਕਿਹਾ

PPN2103201811ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਦੇ ਇਕ ਵਫਦ ਨੇ ਕੇਂਦਰੀ ਸੰਚਾਰ ਮੰਤਰੀ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸੰਚਾਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਕਿਹਾ।ਉਨ੍ਹਾਂ ਨਾਲ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਅੰਮਿ੍ਰਤਸਰ ਤੋਂ ਗੁਰਜੀਤ ਸਿੰਘ ਔਜਲਾ ਹਾਜਰ ਸਨ।ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਅਮਰਨਾਥ ਲੰਗਰ ਸੇਵਾ ਸੰਮਤੀ ਜਿਸ ਦੀਆਂ ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਵਿਚ ਵੀ ਸਾਖਾਵਾਂ ਹਨ ਵੱਲੋਂ ਅਮਰਨਾਥ ਯਾਤਰਾ ਦੌਰਾਨ ਪਹਿਲਗਾਂਵ-ਚੰਦਨਬਾੜੀ ਰੂਟ ਤੇ ਪਿੱਸੂ ਟਾਪ ਤੇ ਸ਼ਰਧਾਲੂਆਂ ਲਈ ਲੰਗਰ ਅਤੇ ਆਰਜੀ ਬਸੇਰੇ ਬਣਾਏ ਜਾਂਦੇ ਹਨ।ਜਿਥੇ ਸ਼ਰਧਾਲੂਆਂ ਤੋਂ ਇਲਾਵਾ ਯਾਤਰਾ ਦੇ ਪ੍ਰਬੰਧਕ ਅਤੇ ਸੁਰੱਖਿਆ ਦਸਤਿਆਂ ਨੂੰ ਵੀ ਸਹੁਲਤ ਮਿਲਦੀ ਹੈ।ਪਰ ਪਿਸੂ ਟਾਪ ਖੇਤਰ ਵਿਚ ਸੰਚਾਰ ਸੁਵਿਧਾਵਾਂ ਨਾ ਹੋਣ ਕਾਰਨ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਸਮੇਤ ਸਭ ਨੂੰ ਵੱਡੀ ਮੁਸ਼ਕਿਲ ਹੁੰਦੀ ਹੈ ਅਤੇ ਲੋਕ ਪਿੱਛੇ ਆਪਣੇ ਪਰਿਵਾਰ ਨਾਲ ਰਾਬਤਾ ਨਹੀਂ ਕਰ ਪਾਉਂਦੇ।ਜਾਖੜ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਬੀ.ਐਸ.ਐਨ.ਐਲ ਵਲੋਂ ਇਥੇ ਪੀ.ਸੀ.ਓ ਚਲਾਇਆ ਜਾਂਦਾ ਸੀ, ਜੋ ਕਿ ਬਹੁਤ ਲਾਭਦਾਇਕ ਸਿੱਧ ਹੁੰਦਾ ਸੀ।ਉਨ੍ਹਾਂ ਨੇ ਕੇਂਦਰੀ ਸੰਚਾਰ ਮੰਤਰੀ ਨੂੰ ਕਿਹਾ ਕਿ ਅਮਰਨਾਥ ਯਾਤਰਾ ਦੌਰਾਨ ਜਦੋਂ ਦੇਸ਼ ਦੇ ਕੋਨੇ ਕੋਨੇ ਤੋਂ ਹਜਾਰਾਂ ਸ਼ਰਧਾਲੂ ਇੱਥੇ ਪੁੱਜਦੇ ਹਨ, ਤਾਂ ਅਜਿਹੇ ਵਿੱਚ ਜਰੂਰੀ ਹੈ ਕਿ ਯਾਤਰਾ ਦੇ ਰਸਤੇ ਵਿਚ ਸੰਚਾਰ ਸਹੂਲਤਾਂ ਮੁਹਈਆ ਕਰਵਾਇਆਂ ਜਾਣ। ਉਨ੍ਹਾਂ ਨੇ ਮੰਗ ਰੱਖੀ ਕਿ ਪਿੱਸੂ ਟਾਪ ਤੇ ਆਰਜੀ ਪੀ.ਸੀ.ਓ ਅਤੇ ਮੋਬਾਇਲ ਟਾਵਰ ਲਗਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਹੁਲਤ ਹੋ ਸਕੇ।ਕੇਂਦਰੀ ਸੰਚਾਰ ਮੰਤਰੀ ਨੇ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਯੋਗ ਪ੍ਰਬੰਧ ਕੀਤੇ ਜਾਣਗੇ। 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply