ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਿਲੇਬਸ ਅਨੁਸਾਰ 1 ਸਾਲ ਤੋਂ 25 ਸਾਲ ਦੇ ਬੱਚਿਆਂ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ ਲਿਆ ਤੇ ਹਰ ਬੱਚੇ ਨੂੰ ਯਾਦਗਾਰੀ ਚਿੰਨ ਇਨਾਮ ਵਜੋ ਦਿੱਤਾ ਗਿਆ।ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ ਜੇਤੂ ਬੱਚਿਆਂ ਨੂੰ ਪਹਿਲਾ ਇਨਾਮ 4100/-, ਦੂਜਾ ਇਨਾਮ 3100/- ਅਤੇ ਤੀਜਾ ਇਨਾਮ 2100/- 24 ਮਾਰਚ ਦਿਨ ਸ਼ਨੀਵਾਰ ਨੂੰ ਹੋਣ ਵਾਲੇ ਰੈਣਿ ਸਬਾਈ ਕੀਰਤਨ ਦਰਬਾਰ ਦੌਰਾਨ ਦਿੱਤਾ ਜਾਵੇਗਾ।
ਭਾਈ ਸਾਹਿਬ ਨੇ ਕਿਹਾ ਕਿ ਟਰੱਸਟ ਦਾ ਮੁੱਖ ਮਕਸਦ `ਆਪ ਜਪਹੁ ਅਵਰਾ ਨਾਮ ਜਪਾਵਹੁ`, ਹੈ।ਬੱਚਾ-ਬੱਚਾ ਗੁਰਬਾਣੀ ਨਾਲ ਜੁੜੇ, ਇਸ ਲਈ ਟਰੱਸਟ ਵੱਲੋਂ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਤੇ ਲਹਿਰਾਂ ਦੇ ਉਪਰਾਲੇ ਹੁੰਦੇ ਰਹਿਣਗੇ।ਉਨਾਂ ਦੱਸਿਆ ਕਿ ਬੱਚਿਆਂ ਕੋਲੋ ਜੁਬਾਨੀ ਪਾਠ ਸੁਣਨ ਲਈ ਟਰੱਸਟ ਵੱਲੋਂ ਤਕਰੀਬਨ 100 ਮੈਂਬਰਾਂ ਦੀ ਸੇਵਾ ਲਾਈ ਗਈ ਸੀ।ਜਿਸ ਵਿੱਚ ਵਿਸ਼ੇਸ਼ ਤੋਰ `ਤੇ ਬੀਬੀ ਪਰਮਜੀਤ ਕੌਰ, ਭਾਈ ਤੇਜਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਜਸਵਿੰਦਰ ਸਿੰਘ ਪਟਿਆਲਾ ਸ਼ਾਮਲ ਸਨ।ਭਾਈ ਸਾਹਿਬ ਨੇ ਦੱਸਿਆ ਕਿ 13 ਮਹੀਨੇ ਦੀ ਬੱਚੀ ਨੇ ਵਾਹਿਗੁਰੂ ਸ਼ਬਦ ਤੇ 18 ਸਾਲ ਦੇ ਬੱਚੇ ਨੇ 40 ਬਾਣੀਆਂ ਸੁਣਾ ਕੇ ਇਨਾਮ ਪ੍ਰਾਪਤ ਕੀਤੇ।ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਨੇ ਦੱਸਿਆ ਕਿ 21 ਮਾਰਚ ਤੋਂ 24 ਮਾਰਚ ਤੱਕ ਦੇ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਣਗੇ ਅਤੇ 24ਵਾਂ ਮਹਾਨ ਰੈਣਿ ਸਬਾਈ ਕੀਰਤਨ ਦਰਬਾਰ 24 ਮਾਰਚ ਦਿਨ ਸ਼ਨੀਵਾਰ ਨੂੰ ਭਲਾਈ ਕੇਂਦਰ ਵਿਖੇ ਹੋਵੇਗਾ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ, ਬਾਬਾ ਹਰਭਜਨ ਸਿੰਘ ਨਾਨਕਸਰ ਤੋਂ ਇਲਾਵਾ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ, ਕਥਾ ਵਾਚਕ, ਪੰਥ ਪ੍ਰਸਿੱਧ ਕੀਰਤਨੀ ਜੱਥੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਭਾਈ ਸਾਹਿਬ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਾਰੇ ਸਮਾਗਮਾਂ ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਦੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …