Monday, August 10, 2026

ਗ੍ਰਹਿ ਮੰਤਰੀ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਹਿੱਸੇਦਾਰੀ ਜੱਗ ਜ਼ਾਹਿਰ ਕਰਨ -ਅਕਾਲੀ ਸਾਂਸਦ ਮੈਂਬਰਾਂ

PPN2203201819ਨਵੀਂ ਦਿੱਲੀ, 22 ਮਾਰਚ (ਪੰਜਾਬ ਪਸੋਟ ਬਿਊਰੋ) – ਜੂਨ 1984 ’ਚ ਭਾਰਤੀ ਫੋਜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜ਼ਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਦੇ ਹੋਏ ਬਰਤਾਨੀਆਂ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਹਿੱਸੇਦਾਰੀ ਦੇ ਤੱਥ ਦੇਸ਼ ਦੇ ਸਾਹਮਣੇ ਰੱਖਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੁੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਨਾਥ ਸਿੰਘ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਸਮੁੱਚੀ ਸਿੱਖ ਕੌਮ ਨੂੰ ਦੇਣ ਦੀ ਦਲੀਲ ਦਿੱਤੀ।ਉਕਤ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫੌਜੀ ਹਮਲੇ ਤੋਂ ਪਹਿਲਾਂ ਬਰਤਾਨੀਆਂ ਸਰਕਾਰ ਤੋਂ ਸਲਾਹ ਕਰਨ ਦੀਆਂ ਜੋ ਗੱਲਾਂ ਮੀਡੀਆ ਰਾਹੀਂ ਆ ਰਹੀਆਂ ਹਨ, ਉਸ ਤੋਂ ਲਗਦਾ ਹੈ ਕਿ ਭਾਰਤ ਖੁਦਮੁਖਤਿਆਰ ਦੇਸ਼ ਨਾ ਹੋ ਕੇ ਅੱਜ ਵੀ ਬ੍ਰਿਟਿਸ਼ ਹਕੂਮਤ ਦਾ ਹਿੱਸਾ ਹੈ।ਚੰਦੂਮਾਜਰਾ ਨੇ ਖਦਸ਼ਾ ਜਤਾਇਆ ਕਿ ਸ਼ਹੀਦ ਉਧਮ ਸਿੰਘ ਵੱਲੋਂ ਜਲੀਆਵਾਲੇ ਬਾਗ ਦੇ ਸਾਕੇ ਦਾ ਬਦਲਾ ਲੈਂਦੇ ਹੋਏ ਜਨਰਲ ਡਾਇਰ ’ਤੇੇ ਕੀਤੇ ਗਏ ਕਤਲ ਦਾ ਗੁੱਸਾ ਵੀ ਸਾਕਾ ਨੀਲਾ ਤਾਰਾ ’ਚ ਬ੍ਰਿਟਿਸ਼ ਹਕੂਮਤ ਦੀ ਸਮੂਲੀਅਤ ਦਾ ਕਾਰਨ ਹੋ ਸਕਦਾ ਹੈ।ਚੰਦੂਮਾਜਰਾ ਨੇ ਕਿਹਾ ਕਿ ਭਾਰਤ ਖੁਦਮੁਖਤਿਆਰ ਦੇਸ਼ ਹੈ, ਪਰ ਜਿਸ ਤਰੀਕੇ ਨਾਲ ਸਿੱਖਾਂ ਦੇ ਪਵਿੱਤਰ ਗੁਰੂਧਾਮਾਂ ’ਤੇ ਵਿਦੇਸ਼ੀ ਸਲਾਹ ਅਤੇ ਦਖਲਅੰਦਾਜ਼ੀ ਸਹਾਰੇ ਹਮਲਾ ਕੀਤਾ ਗਿਆ ਸੀ, ਉਹ ਖੁਦਮੁਖਤਿਆਰੀ ਬਾਰੇ ਸ਼ੰਕਾ ਪ੍ਰਗਟ ਕਰਦਾ ਹੈ।ਗ੍ਰਹਿ ਮੰਤਰੀ ਨੇ ਇਸ ਮਾਮਲੇ ’ਚ ਅਕਾਲੀ ਸੰਸਦ ਮੈਂਬਰਾਂ ਦੀ ਚਿੰਤਾਂ ’ਤੇ ਡੂੰਘਾਈ ਨਾਲ ਜਾਂਚ ਕਰਾਉਣ ਦਾ ਭਰੋਸਾ ਦਿੱਤਾ।
    

 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply