ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਾਂਝ ਕੇਂਦਰ ਉਤਰੀ ਵਿਖੇ ਸਾਂਝ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਐਸ.ਆਈ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਡਰੱਗਜ਼ ਅਬਿਊਜ਼ਡ ਪ੍ਰੀਵੈਨਸ਼ਨ ਪ੍ਰੋਗਰਾਮ ਅਫਸਰ (ਡੇਪੋ) ਵਲੰਟੀਅਰਾਂ ਅਤੇ ਆਮ ਪਬਲਿਕ ਨੇ ਸਵੈ-ਇੱਛਾ ਨਾਲ ਫਾਰਮ ਭਰੇ ਹਨ।ਉਨਾਂ ਕਿਹਾ ਕਿ ਡੇਪੋ ਵਲੰਟੀਅਰਾਂ ਨੇ ਸਮਾਜ ਵਿਚ ਅਜਿਹੇ ਲੋਕ ਜੋ ਕਿ ਨਸ਼ਿਆਂ ਦੇ ਆਦੀ ਹਨ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵਲੋਂ ਜੋ ਹਦਾਇਤਾਂ ਅਤੇ ਉਪਰਾਲੇ ਕੀਤੇ ਜਾ ਰਹੇ ਹਨ, ਉਸ ਵਿੱਚ ਸਹਿਯੋਗ ਦੇਣ ਲਈ ਵਚਨਬੱਧਤਾ ਵੀ ਦੁਹਰਾਈ।ਇਸ ਮੌਕੇ ਸੁਸ਼ੀਲ ਕੁਮਾਰ ਸ਼ਿੰਦੇ, ਰਾਜ ਕੁਮਾਰ ਸ਼ਰਮਾ, ਇੰਦਰਜੀਤ ਖੁਰਾਣਾ, ਸੁਰਜੀਤ ਸ਼ਰਮਾ, ਸੁਖਵਿੰਦਰ ਸਿੰਘ, ਰਾਜਨ ਸ਼ਰਮਾ, ਅਜੇ ਕਪੂਰ, ਹੈੱਡ ਕਾਂਸਟੇਬਲ ਨਰੇਸ਼ ਕੁਮਾਰ, ਏ.ਐਸ.ਆਈ ਮਨਜੀਤ ਸਿੰਘ, ਸਿਮਰਜੀਤ ਕੌਰ, ਮਨਿੰਦਰ ਕੌਰ, ਕਰਮਜੀਤ ਕੌਰ, ਸਿਮਰ ਕੌਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …