ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਸੈਸ਼ਨ 2017-18 ਦੀ ਨਰਸਰੀ ਜਮਾਤ ਦਾ ਨਤੀਜਾ ਐਲਾਨਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਪੜਾਈ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਇਸ ਸਮੇਂ ਨਰਸਰੀ ਜਮਾਤ `ਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ‘ਜੀ ਆਇਆਂ’ ਕਹਿਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਪਿਛਲੇ ਸੈਸ਼ਨ ਦੀ ਨਰਸਰੀ ਜਮਾਤ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੌਰਾਨ ਗੀਤ, ਕਵਿਤਾਵਾਂ, ਸਮੂਹ ਨਾਚ ਅਤੇ ਭੰਗੜਾ ਪੇਸ਼ ਕੀਤਾ ਗਿਆ।ਆਪਣੇ ਮਾਤਾ-ਪਿਤਾ ਦੇ ਨਾਲ ਵਿਦਿਅਕ ਜੀਵਨ ਦੀ ਸ਼ੁਰੂਆਤ ਕਰਨ ਲਈ ਆਏ ਨੰਨੇ ਮੁੰਨੇ ਬੱਚੇ ਬੜੇ ਉਤਸ਼ਾਹਿਤ ਅਤੇ ਖੁਸ਼ ਨਜਰ ਆ ਰਹੇ ਸਨ।ਪ੍ਰਿੰਸੀਪਲ ਨੇ ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨਾਂ ਯਕੀਨ ਦਿਵਾਇਆ ਕਿ ਸਕੂਲ ਵੱਲੋਂ ਬੱਚਿਆਂ ਨੂੰ ਉੱਚ ਪੱਧਰ ਦੀ ਗੁਣਾਤਮਕ ਸਿੱਖਿਆ ਦੇਣ ਅਤੇ ਉਨਾਂ੍ਹ ਦਾ ਸਰਵਪੱਖੀ ਵਿਕਾਸ ਕਰਨ ਦੀ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …