Monday, December 23, 2024

ਭਾਈ ਗੁਰਬਖ਼ਸ਼ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ- ਲੌਂਗੋਵਾਲ

Longowalਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਉਭਾਰਣ ਵਿਚ ਭਾਈ ਗੁਰਬਖ਼ਸ਼ ਸਿੰਘ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਬਚਾਉਣ ਵਿਚ ਅਣਗਹਿਲੀ ਵਰਤਣ ਵਾਲੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਲੌਂਗੋਵਾਲ ਨੇ ਸਰਕਾਰ ਪਾਸੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ।
ਇਸੇ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਬੀਤੇ ਸਮੇਂ ਇਰਾਕ ਵਿਚ ਮਾਰੇ ਗਏ ਭਾਰਤੀਆਂ ਲਈ ਅਫ਼ਸੋਸ ਪ੍ਰਗਟਾਉਂਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰੇ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply