ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਐਸ.ਈ (ਸੀ.ਐਸ.ਐਮ)-ਭਾਗ (ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਊਰਜਾ ਨੇ 88.6% ਲੈ ਕੇ ਪਹਿਲਾ ਸਥਾਨ ਪਲਵਲਾਸ਼ਾ ਰਜਿਤਾ ਨੇ 88.04% ਲੈ ਕੇ ਦੂਜਾ ਸਥਾਨ ਅਤੇ ਸੁਨੀਤਾ ਰਾਣੀ ਨੇ 81.11% ਲੈ ਕੇ ਤੀਜਾ ਸਥਾਨ ਹਾਸਿਲ ਕਰ ਕਾਲਜ ਦਾ ਨਾਂ ਰੌਸ਼ਨ ਕੀਤਾ।ਇਸ ਮੌਕੇ ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ-ਪ੍ਰਧਾਨ ਜਸਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਸ੍ਰੀਮਤੀ ਤਰੂ ਮਿੱਤਲ ਮੁੱਖੀ ਗਣਿਤ ਵਿਭਾਗ ਅਤੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …