Friday, October 18, 2024

ਸਰਕਾਰੀ ਸਕੀਮਾਂ ਤੇ ਸਹੂਲਤਾ ਦਾ ਲਾਭ ਲੈਣ ਲਈ ਆਧਾਰ ਕਾਰਡ ਜਰੂਰੀ – ਬਰਾੜ

ਜਿਲ੍ਹਾ ਪੱਧਰ, ਸਬ ਡਵੀਜਨ ਤੋਂ ਇਲਾਵਾ ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਆਧਾਰ ਕਾਰਡ ਬਣਾਉਣ ਦੀ ਸਹੂਲਤ ਸ਼ੁਰੂ

PPN06081405

ਫਾਜਿਲਕਾ, 06 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਦੇ ਸੁਵਿਧਾ ਕੇਂਦਰ ਸਮੇਤ ਸਬ ਡਵੀਜਨ, ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਅਧਾਰ ਕਾਰਡ (ਵਿਲੱਖਣ ਪਹਿਚਾਣ ਪੱਤਰ) ਬਣਾਏ ਜਾ ਰਹੇ ਹਨ । ਜਿਲ੍ਹੇ ਦੇ ਲੋਕ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਿਲਣ ਵਾਲੀਆਂ ਸਬਸਿਡੀਆਂ /ਸਹੂਲਤਾਂ ਆਦਿ ਦਾ ਫਾਇਦਾ ਲੈਣ ਲਈ ਆਪਣੇ ਅਧਾਰ ਕਾਰਡ ਜਰੂਰ ਬਨਵਾਉਣ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਦਿੱਤੀ ।
ਡਿਪਟੀ ਕਮਿਸ਼ਨਰ ਸ. ਬਰਾੜ ਨੇ ਕਿਹਾ ਕਿ ਪਹਿਲਾਂ ਅਧਾਰ ਕਾਰਡ ਜ਼ਿਲ੍ਹਾ ਪੱਧਰ ਤੇ ਸਬ ਡਵੀਜਨ ਪੱਧਰ ਤੇ ਸਥਾਪਿਤ ਸੁਵਿਧਾ ਕੇਂਦਰਾਂ ਵਿਚ ਬਣਾਏ ਜਾਂਦੇ ਸਨ, ਪਰ ਹੁਣ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਹਿਸੀਲ ਤੇ ਸਬ ਤਹਿਸੀਲ ਤੇ ਬਣੇ ਸੁਵਿਧਾ ਕੇਂਦਰਾਂ ਵਿਚ ਵੀ ਅਧਾਰ ਕਾਰਡ ਬਣਾਉਣ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਧਾਰ ਕਾਰਡ ਬਣਾਉਣ ਲਈ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਕੋਈ ਵੀ ਨਾਗਰਿਕ ਅਧਾਰ ਕਾਰਡ ਤੋਂ ਵਾਂਝਾ ਨਾ ਰਹੇ ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply