ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵੱਖ-ਵੱਖ ਵਾਰਡਾਂ ਦੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਵਿਕਾਸ ਦੇ ਕੰਮ ਕਰਵਾਉਣ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਕੌਸਲਰਾਂ ਨੇ ਨਗਰ ਨਿਗਮ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਬਾਰੇ ਵਿਚਾਰ ਵਟਾਂਦਰਾ ਕੀਤਾ।ਮੇਅਰ ਨੇ ਕੌਂਸਲਰਾਂ ਨੂੰ ਕਿਹਾ ਕਿ ਜਿਸ ਮੰਤਵ ਲਈ ਲੋਕਾਂ ਨੇ ਉਹਨਾਂ ਨੁੰ ਚੁਣ ਕੇ ਹਾਊਸ ਵਿਚ ਭੇਜਿਆ ਹੈ, ਉਸ ਦੀ ਪੂਰਤੀ ਲਈ ਸਭ ਨੂੰ ਦਿਨ ਰਾਤ ਇਕਜੂੱਟ ਹੋ ਕੇ ਕੰਮ ਕਰਨਾ ਪਵੇਗਾ ਤਾਂ ਜੋ ਜਨਤਾ ਦੀਆਂ ਉਮੀਦਾਂ `ਤੇ ਪੂਰਾ ਉਤਰਿਆ ਜਾ ਸਕੇ।ਉਹਨਾਂ ਦੱਸਿਆ ਕਿ ਅੱਜ ਹਾਜਰ ਨਾ ਹੋਣ ਵਾਲੇ ਕੌਂਸਲਰਾਂ ਨਾਲ ਵੀ ਮੀਟਿੰਗਾਂ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣਗੀਆਂ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …