ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਦੀ ਅਰੰਭੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ, ਸ਼ਨੀਵਾਰ 24 ਮਾਰਚ (11 ਚੇਤ) ਅਤੇ ਐਤਵਾਰ 25 ਮਾਰਚ (12 ਚੇਤ) ਸਵੇਰੇ 7.30 ਤੋਂ 8.30 ਵਜੇ ਗੁ. ਬੰਗਲਾ ਸਾਹਿਬ ਵਿਖੇ ਗਿਆਨੀ ਜੀਵਾ ਸਿੰਘ ਦਮਦਮੀ ਟਕਸਾਲ ਭਗਤ ਭੀਖਣ ਜੀ ਦੀ ਬਾਣੀ ਦੀ ਅਰਥਾਂ ਅਤੇ ਵਿਆਖਿਆ ਸਹਿਤ ਕਥਾ ਕਰ, ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤੱਕ ਹੋਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …