
ਫਾਜਿਲਕਾ, 6 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਬੱਚਿਆਂ ਤੇ ਨੋਜਵਾਨਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਜਾਣੂ ਕਰਾਉਣ ਲਈ 10 ਰੋਜਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਸ਼ੁਰੂ ਕੀਤੀ ਗਈ । ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਸ. ਕੁਲਪ੍ਰੀਤ ਸਿੰਘ ਨੇ ਕੀਤਾ । ਸ. ਕੁਲਪ੍ਰੀਤ ਸਿੰਘ ਨੇ ਜਿਲ੍ਹਾ ਰੈਡ ਕਰਾਸ ਸੰਸਥਾ ਦੇ ਇਸ ਉਦਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਟਰੇਨਿੰਗ ਕੈਂਪ ਵਿਚ ਭਾਗ ਲੈਣ ਵਾਲੇ ਨੌਜਵਾਨ ਟਰੇਨਿੰਗ ਕਰਨ ਉਪਰੰਤ ਕਿਸੇ ਵੀ ਸੰਕਟ ਕਾਲੀਨ ਸਥਿਤੀ ਵਿਚ ਲੋਕਾਂ ਦੀ ਮਦਦ ਕਰਨ ਵਿਚ ਸਹਾਈ ਹੋਣਗੇ । ਰੈਡ ਕਰਾਸ ਸੰਸਥਾ ਦੇ ਸਕੱਤਰ ਸ਼੍ਰੀ ਸੁਭਾਸ਼ ਅਰੋੜਾ ਨੇ ਦੱਸਿਆ ਕਿ ੧੦ ਦਿਨਾਂ ਦੀ ਟ੍ਰੇਨਿੰਗ ਤੋਂ ਬਾਅਦ ਨੌਜਵਾਨਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ । ਇਸ ਮੌਕੇ ਡਾ. ਏ.ਐਲ. ਬਾਘਲਾ ਨੇ ਨੌਜਵਾਨਾਂ ਨੂੰ ਮੁਢਲੀ ਸਹਾਇਤਾ ਅਤੇ ਹੋਮ ਨਰਸਿੰਗ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਸੇ ਵੀ ਦੁਰਘਟਨਾ ਸਮੇ ਫਸਟ ਏਡ ਦੇਣ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ, ਸ਼੍ਰੀ ਰਾਜ ਕਿਸ਼ੋਰ ਕਾਲੜਾ ਆਦਿ ਬੁਲਾਰਿਆਂ ਨੇ ਵੀ ਮੁੱਢਲੀ ਸਹਾਇਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ।
Punjab Post Daily Online Newspaper & Print Media