Wednesday, July 15, 2026

ਡੀ.ਏ.ਵੀ ਪਬਲਿਕ ਸਕੂਲ `ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, PPN2303201803ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹਾ ਮਹਾਨ ਕ੍ਰਾਂਤੀਕਾਰੀ ਸੀ, ਜਿਸ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਕੁਰਬਾਨੀ ਦਿੱਤੀ।ਜਲ੍ਹਿਆਂ ਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਦਿਮਾਗ `ਤੇ ਬਹੁਤ ਅਸਰ ਪਾਇਆ, ਉਸ ਵੇਲੇ ਭਗਤ ਦੀ ਉਮਰ 12 ਵਰ੍ਹਿਆਂ ਦੀ ਸੀ।1928 ਈ. ਵਿੱਚ ਸਾਈਮਨ ਕਮਿਸ਼ਨ ਦਾ ਵਿਰੋਧ ਕਰਦੇ ਹੋਏ ਲਾਲਾ ਲਾਜਪਤ ਰਾਇ ਦੀ ਲਾਠੀਚਾਰਜ ਦੋਰਾਨ ਹੋਈ ਮੌਤ ਨੇ ਸ਼ਹੀਦ ਭਗਤ ਸਿੰਘ ਦੇ ਮਨ ਵਿੱਚ ਬਦਲੇ ਦੀ ਭਾਵਨਾ ਨੂੰ ਉਜਾਗਰ ਕਰ ਦਿੱਤਾ।ਉਨ੍ਹਾਂ ਨੇ ਆਪਣੇ ਸਾਥੀਆਂ ਸੁਖਦੇਵ ਅਤੇ ਰਾਜਗੁਰੂ ਨਾਲ ਮਿਲ ਕੇ ਅੰਗਰੇਜ਼ ਅਫ਼ਸਰ ਸਕਾਟ ਨੂੰ ਮਾਰਨ ਦੀ ਸਾਜ਼ਿਸ਼ ਕੀਤੀ ਪ੍ਰੰਤੂ ਭੁਲੇਖੇ ਨਾਲ ਉਨ੍ਹਾਂ ਨੇ ਜਾਨ. ਪੀ ਸਾਂਡਰਸ ਨੂੰ ਮਾਰ ਦਿੱਤਾ।1929 ਈ: ਵਿੱਚ ਲੋਕ ਭਲਾਈ ਬਿੱਲ ਅਤੇ ਵਪਾਰ ਵਿਵਾਦ ਐਕਟ ਦੇ ਵਿਰੋਧ ਕਰਨ ਲਈ ਉਨ੍ਹਾਂ ਨੇ ਅਸੈਂਬਲੀ ਵਿੱਚ ਬੰਬ ਸੁੱਟੇ ਅਤੇ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰ ਦਿੱਤਾ।ਦੋਸ਼ੀ ਸਿੱਧ ਹੋਣ ਕਰਕੇ ਉਨ੍ਹਾਂ ਨੂੰ 23 ਮਾਰਚ 1931 ਵਿੱਚ ਲਾਹੌਰ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਿੱਤੀ ਗਈ।
ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀਆਂ ਕੁਰਬਾਨੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦਾ ਦੇਸ਼ ਦੇ ਪ੍ਰਤੀ ਪਿਆਰ, ਲਗਨ ਅਤੇ ਦੇਸ਼-ਭਗਤੀ ਦੀ ਤਾਂਘ ਅੱਜ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋੋਤ ਹੈ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਸੰਦੇਸ਼਼ ਵਿੱਚ ਕਿਹਾ ਕਿ ਅੱਜ ਦੇ ਨੌਜਵਾਨ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ ਹੈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਨੌਜਵਾਨ ਵਿਦਿਆਰਥੀਆਂ ਨੂੰ ਇੰਨ੍ਹਾਂ ਸ਼ਹੀਦਾਂ ਦੁਆਰਾ ਅਪਣਾਈ ਦੇਸ਼-ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਤੋਂ ਪ੍ਰੇਰਨਾ ਲੈਣ ਦੇ ਨਾਲ-ਨਾਲ ਇਹ ਵੀ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਜ਼ਾਦ ਭਾਰਤ `ਤੇ ਸਾਨੂੰ ਮਾਣ ਹੈ ਅਤੇ ਸਾਨੂੰ ਇਸ ਅਜ਼ਾਦੀ ਨੂੰ ਇਸੇ ਤਰ੍ਹਾਂ ਸੰਭਾਲ ਕੇ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply