Tuesday, March 10, 2026

ਸ਼੍ਰੋਮਣੀ ਕਮੇਟੀ ਵਲੋਂ ਮਾਸਿਕ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ

????????????????????????????????????

ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ ਕੀਤਾ।ਇਸ ਪਰਚੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਫੈਸਲੇ ਅਨੁਸਾਰ ਇਹ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦੀ ਪ੍ਰਕਾਸ਼ਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਉਹ ਇਸ ਤੋਂ ਪ੍ਰੇਰਣਾ ਲੈ ਕੇ ਧਰਮ ਦੀਆਂ ਸਿੱਖਿਆਵਾਂ ਨਾਲ ਜੁੜ ਸਕਣ।ਇਸ ਮਹੀਨਾਵਾਰ ਪਰਚੇ ਦੀ ਸੰਪਾਦਨਾ ਦਾ ਕਾਰਜ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ‘ਸੇਵਾ ਸਰਗਰਮੀਆਂ’ ਦੀ ਪ੍ਰਕਾਸ਼ਨਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦੀ ਸੋਚ ਦਾ ਬਿਹਤਰ ਪ੍ਰਗਟਾਵਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸਤਿੰਦਰ ਸਿੰਘ, ਦਰਸ਼ਨ ਸਿੰਘ ਪੀ.ਏ.ਮੌਜੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply