ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ
ਦਾ ਸ਼ਹੀਦੀ ਦਿਵਸ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ।ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਪ੍ਰਣ ਕਰਵਾਇਆ ਗਿਆ, ਕਿ ਉਹ ਨਾ ਹੀ ਨਸ਼ਾ ਕਰਨਗੇ ਅਤੇ ਨਾ ਹੀ ਕਰਨ ਦੇਣਗੇ।ਸਕੂਲ ਦੇ ਸਾਰੇ ਬੱਚਿਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਸ਼ਹੀਦ ਦੀ ਜ਼ਿੰਦਗੀ `ਤੇ ਚਾਨਣਾ ਪਾਇਆ, ਤੇ ਬੱਚਿਆਂ ਨੇ “ਇੰਕਲਾਬ ਜ਼ਿੰਦਾਬਾਦ” ਅਤੇ “ਸ਼ਹੀਦ ਭਗਤ ਸਿੰਘ ਅਮਰ ਰਹੇ” ਦੇ ਨਾਅਰਿਆਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਕੋਆਰਡੀਨੇਟਰ ਵਰਿਤੀ ਦੁੱਗਾ, ਸ਼ਿਲਪਾ ਸ਼ਰਮਾ, ਨਰਿੰਦਰਪਾਲ ਕੌਰ ਅਤੇ ਸਟਾਫ ਮੈਂਬਰ ਨਵਤੇਜ ਸਿੰਘ, ਹਰਸਿਮਰਨ ਸਿੰਘ, ਨਵਲੀਨ ਕੌਰ, ਅਮਨਦੀਪ ਕੌਰ, ਸੰਤੋਖ ਸਿੰਘ ਅਤੇ ਵਿਦਿਆਰਥੀ ਹਾਜਰ ਰਹੇ ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media