Thursday, September 19, 2024

10 ਹਜ਼ਾਰ ਤੋਂ ਜਿਆਦਾ ਵਿਅਕਤੀਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੀ ਸਹੁੰ

PPN2303201815 ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਆਧੁਨਿਕ ਖੇਡ ਸਟੇਡੀਅਮ `ਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜਿਲ੍ਹਾ ਪਠਾਨਕੋਟ ਦੇ ਕਰੀਬ 10 ਹਜ਼ਾਰਾਂ ਤੋਂ ਜਿਆਦਾ ਨੌਜਵਾਨਾਂ, ਲੜਕੀਆਂ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ, ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਅਹੁੱਦੇਦਾਰਾਂ ਅਤੇ ਵਡੇੇਰੀ ਉਮਰ ਦੇ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਸਹੁੰ ਚੁੱਕੀ।ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਏ ਗਏ ਇਸ ਸਮਾਗਮ ਵਿੱਚ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹਾਜ਼ਰ ਜਿਲ੍ਹਾ ਵਾਸੀਆਂ ਦੇ ਨਾਲ ਸ਼ਾਮਲ ਹੋ ਕੇ ਖੜਕਲ ਕਲ੍ਹਾਂ ਵਿਖੇ ਲਾਈਵ ਚਲ ਰਹੇ ਰਾਜ ਪੱਧਰੀ ਸਮਾਰੋਹ ਦੋਰਾਨ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਮੁੱਕਤ ਪੰਜਾਬ ਸਿਰਜਣ ਦੀ ਸਹੁੰ ਚੁਕਾਈ। PPN2303201816
ਅੱਜ ਦੇ ਸਮਾਰੋਹ ਨੂੰ ਲੈ ਕੇ ਜਿਲ੍ਹਾ ਪ੍ਰਸਾਸਨ ਵੱਲੋਂ ਸਹਿਰ ਅੰਦਰ ਚਾਰ ਰੈਲੀਆਂ ਕੱਢੀਆਂ ਗਈਆਂ ਜਿਨ੍ਹਾਂ ਵਿੱਚੋਂ ਪਹਿਲੇ ਨੰਬਰ ਤੇ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸਿਵਲ ਹਸਪਤਾਲ ਪਠਾਨਕੋਟ ਤੋਂ ਡਾਕਟਰ, ਹਸਪਤਾਲ ਦਾ ਸਟਾਫ ਅਤੇ ਹੋਰਨਾਂ ਲੋਕਾਂ ਦੀ ਭਾਰੀ ਭੀੜ ਨੂੰ ਲੈ ਕੇ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਦੇ ਹੋਏ ਸਮਾਰੋਹ ਵਿੱਚ ਪਹੁੰਚੇ, ਦੂਸਰੇ ਨੰਬਰ ਤੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੋਜਵਾਨਾਂ ਦੇ ਭਾਰੀ ਇਕੱਠ ਨਾਲ ਸਟੇਡੀਅਮ `ਚ  ਪਹੁੰਚੇ, ਤੀਸਰੇ ਨੰਬਰ `ਤੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਪਠਾਨਕੋਟ ਨੋਜਵਾਨਾਂ ਦੇ ਭਾਰੀ ਇਕੱਠ ਨਾਲ ਸਮਾਰੋਹ ਵਿੱਚ ਹਾਜ਼ਰ ਹੋਏ, ਚੋਥੇ ਨੰਬਰ `ਤੇ ਸਤੀਸ਼  ਸੈਣੀ ਐਮ.ਈ ਨਗਰ ਨਿਗਮ ਪਠਾਨਕੋਟ ਆਪਣੇ ਦਫਤਰ ਦੇ ਕਰਮਚਾਰੀਆਂ  ਅਤੇ ਭਾਰੀ ਲੋਕਾਂ ਦਾ ਇਕੱਠ ਲੈ ਕੇ ਸਮਾਰੋਹ ਵਿੱਚ ਸਾਮਲ ਹੋਏ।ਸਮਾਰੋਹ ਸੁਰੂ ਹੋਣ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਰੋਹ ਵਿੱਚ ਹਾਜਰ ਹਜਾਰਾਂ ਦੀ ਸੰਖਿਆ ਵਿੱਚ ਨੋਜਵਾਨਾਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਚੁੱਕਾਈ ਗਈ ਸਹੁੰ ਦੇ ਦੋਰਾਨ ਪਿੱਛੇ ਪਿੱਛੇ ਬੋਲ ਕੇ ਸਹੁੰ ਚੁੱਕੀ।
ਇਸ ਮੌਕੇ ਸੰਬੋਧਨ ਕਰਦੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਅੱਜ ਸਵੈ ਇੱਛਾ ਨਾਲ ਜਿਲ੍ਹੇ ਵਿੱਚ ਹਜ਼ਾਰਾਂ ਦੇ ਕਰੀਬ ਵਲੰਟੀਅਰ ਅੱਗੇ ਆਏ ਹਨ ਅਤੇ ਆਸ ਹੈ ਕਿ ਸਮਾਜਿਕ ਭਾਗੀਦਾਰੀ ਨਾਲ ਇਹ ਇਤਹਾਸਕ ਮੁਹਿੰਮ ਆਪਣੇ ਸਫਲਤਾ ਦੇ ਝੰਡੇ ਗੱਡੇਗੀ।ਸ੍ਰੀਮਤੀ ਨੀਲਿਮਾ ਨੇ ਦੱਸਿਆ ਕਿ ਡੇਪੋ ਵਲੰਟੀਅਰ ਨੂੰ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਮੁੱਢਲੀ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।    ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਵਿਵੇਕਸੀਲ ਸੋਨੀ ਨੇ ਦੱਸਿਆ ਕਿ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ’ ਵਜੋਂ ਨਿਰਸਵਾਰਥ ਸੇਵਾਵਾਂ ਨਿਭਾਉਣ ਲਈ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਨਾਗਰਿਕਾਂ ’ਚ ਵੱਡਾ ਉਤਸ਼ਾਹ ਹੈ ਅਤੇ ਲੋਕ ਪੁਲਿਸ-ਪ੍ਰਸ਼ਾਸਨ ਦੀ ਮਦਦ ਲਈ ਖ਼ੁਦ ਅੱਗੇ ਆ ਰਹੇ ਹਨ।
ਇਸ ਮੌਕੇ ਧਰਮਵੀਰ ਡੀ.ਐਸ.ਪੀ., ਸੁਖਜਿੰਦਰ ਸਿੰਘ ਡੀ.ਐਸ.ਪੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਸੁਖਦੇਵ ਰਾਜ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ, ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ, ਪਿ੍ਰੰਸੀਪਲ ਓਮ ਪ੍ਰਕਾਸ ਸਰਮਾ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. ਤਰਸੇਮ ਸਿੰਘ ਡੀ. ਐਚ.ਓ ਪਠਾਨਕੋਟ, ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਜਸਵੀਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਡਾ. ਹਰਿੰਦਰ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸ਼ਰ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਪ੍ਰਿੰਸੀਪਲ ਨਿਰਮਲਾ ਪਾਂਧੀ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਸਿੱਖਿਆ ਸੰਸਥਾਵਾਂ, ਸਿਹਤ ਸੰਸਥਾਵਾਂ ਅਤੇ ਹੋਰ ਜਿਲ੍ਹਾ ਪਠਾਨਕੋਟ ਦੇ ਨੋਜਵਾਨ ਵੀ ਹਾਜ਼ਰ ਸਨ।
ਆਧੁਨਿਕ ਖੇਡ ਸਟੇਡੀਅਮ ਤੋਂ ਇਲਾਵਾ ਸਬ ਡਿਵੀਜਨ ਪੱਧਰ ’ਤੇ ਸਰਕਾਰੀ ਮਾਡਲ ਸਕੂਲ ਆਰ ਐਸ.ਡੀ ਸਾਹਪੁਰਕੰਡੀ ਟਾੳੂਨਸਿਪ ਵਿਖੇ ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ ਦੀ ਅਗਵਾਈ ਵਿੱਚ ਵੀ  ਸਮਾਗਮ ਕਰਵਾ ਕੇ ਸਥਾਨਕ ਲੋਕਾਂ ਕੋਲੋਂ ਨਸ਼ਾ ਮੁਕਤੀ ਦੇ ਖਾਤਮੇ ਵਿਚ ਸਹਿਯੋਗ ਕਰਨ ਦਾ ਪ੍ਰਣ ਲਿਆ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …

Leave a Reply