ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਗਰੀ ਵਿਚ ਮੰਜੀ ਸਾਹਿਬ ਵਿਖੇ 25 ਮਾਰਚ ਨੂੰ ਹੋਣ ਵਾਲੇ ਬੇਬੇ ਨਾਨਕੀ ਗੁਰਮਤਿ ਸਮਾਗਮ ਵਿਚ ਸ਼ਿਰਕਤ ਕਰਨ ਲਈ ਮਹਾਂਰਾਸ਼ਟਰ ਤੋਂ ਬੀਬੀਆਂ ਦਾ ਜਥਾ ਇਸਤਰੀ ਅਕਾਲੀ ਦਲ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਿਆ।ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਪਹੁੰਚੇ ਜੱਥੇ ਦਾ ਇਸਤਰੀ ਅਕਾਲੀ ਦਲ ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਹਰ ਰਾਜ ਵਿਚ ਇਸਤਰੀ ਅਕਾਲੀ ਦਲ ਦੀ ਇਕਾਈ ਦੀ ਸਥਾਪਨਾ ਕੀਤੀ ਜਾ ਰਹੀ ਹੈ ਤੇ ਇਸੇ ਸਿਲਸਿਲੇ ਤਹਿਤ ਮਹਾਰਾਸ਼ਟਰ ਵਿਚ ਹਾਲ ਵਿਚ ਹੀ 500 ਬੀਬੀਆਂ ਦਾ ਜੱਥਾ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਕੇਵਲ 60 ਬੀਬੀਆਂ ਅੱਜ ਉਨ੍ਹਾਂ ਦੇ ਨਾਲ ਗੁਰਮਤਿ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੀਆਂ ਹਨ।ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਘਰ-ਘਰ ਪਹੁੰਚ ਕੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਹਨ। ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਜੌਰ ਰਾਜ ਨੇ ਕਿਹਾ ਕਿ ਮਹਾਰਾਸ਼ਟਰ ਤੋਂ ਅੰਮ੍ਰਿਤਸਰ ਪਹੁੰਚਿਆ ਇਹ ਜੱਥਾ ਸ਼ਨੀਵਾਰ ਨੂੰ ਸਾਰੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ ਤੇ ਸ਼ਾਮ ਨੂੰ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰਮਨੀ ਦੇਖਣ ਉਪਰੰਤ ਵਾਪਸ ਸ਼੍ਰੀ ਹਰਿਮੰਦਰ ਸਾਹਿਬ ਵਾਪਸ ਪਹੁੰਚੇਗਾ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media