Sunday, September 8, 2024

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ

PPN06081408

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ‘ਤੀਆਂ ਦਾ ਤਿਉਹਾਰ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ‘ਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ।  ਪ੍ਰੋਗਰਾਮ ‘ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ। ਡਾ. ਮਾਹਲ ਨੇ ਇਸ ਮੌਕੇ ਕਿਹਾ ਕਿ ਜਿੱਥੇ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਸਾਥੋਂ ਤਿਉਹਾਰ ਨੂੰ ਖੋਹ ਰਹੀ ਹੈ, ਉੱਥੇ ਕੁੱਖ ‘ਚ ਹੀ ਲੜਕੀਆਂ ਦੀ ਕੀਤੀ ਜਾ ਰਹੀ ਭਰੂਣ ਹੱਤਿਆ ਇਕ ਚਿੰਤਾ ਵਿਸ਼ਾ ਬਣ ਗਿਆ ਹੈ। ਜੇਕਰ ਲੜਕੀਆਂ ਦੀ ਗਿਣਤੀ ਇਵੇਂ ਹੀ ਘੱਟਦੀ ਰਹੀ ਤਾਂ ਸਾਉਣ ਮਹੀਨਾ ਕਿਵੇਂ ਮਨਾਇਆ ਜਾਵੇਗਾ? ਕਿਉਂਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਇਕ ਜਰੂਰੀ ਅੰਗ ਹੈ। ਡਾ. ਮਾਹਲ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਉੱਚੀ ਸੋਚ ਤੇ ਕਾਮਯਾਬੀ ਹਾਸਲ ਕਰਕੇ ਸਮਾਜ ‘ਚ ਉੱਚਾ ਰੁਤਬਾ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ।
PPN06081409

ਪ੍ਰਿੰਸੀਪਲ ਬਿੰਦਰਾ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਲੜਕੀਆਂ ਲਈ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਕੁੜੀਆਂ ਦਾ, ਕੜੀਆਂ ਵੱਲੋਂ ਅਤੇ ਕੁੜੀਆਂ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਨਾਲ-ਨਾਲ ਇਹ ਤਿਉਹਾਰ ਫ਼ਿੱਕਾ ਪੈ ਰਿਹਾ ਹੈ ਪਰ ਸਾਨੂੰ ਲੋੜ ਹੈ ਅਜਿਹੇ ਤਿਉਹਾਰਾਂ ਨੂੰ ਸੰਭਾਲਣ ਦੀ ਤਾਂ ਜੋ ਅਸੀ ਆਪਣੇ ਅਮੀਰ ਸੱਭਿਆਚਾਰ ਨਾਲ ਜੁੜੇ ਰਹਿ ਸਕੀਏ। ਪ੍ਰੋਗਰਾਮ ਮੌਕੇ ਸਕੂਲ ‘ਚ ਪੰਘੂੜੇ, ਵੱਖ-ਵੱਖ ਪਕਵਾਨਾਂ, ਸਟੇਸ਼ਨਰੀ, ਮੁਨਿਆਰੀ ਅਤੇ ਸਾਜੋ-ਸਮਾਨ ਆਦਿ ਦੇ ਸਟਾਲ ਵੀ ਲਗਾਏ, ਜਿਨ੍ਹਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਨੇ ਖ਼ੂਬ ਆਨੰਦ ਮਾਣਿਆ। ਤਿਉਹਾਰ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਲੋਕ ਬੋਲੀਆਂ ਪਾਈਆਂ ਅਤੇ ਪੀਘਾਂ ਵੀ ਝੂਟੀਆਂ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply