ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੂੰ ਸੀ.ਆਈ.ਸੀ.ਐਸ.ਸੀ ਬੋਰਡ ਦੀ ਮਾਨਤਾ ਮਿਲ ਗਈ ਹੈ। ਇਸ ਖੁਸ਼ੀ ਵਿਚ ਸਮੂਹ ਸਟਾਫ ਮੈਂਬਰਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਨੇ ਸਕੂਲ ਦੇ ਸਮੂੀ ਸਟਾਫ ਨੂੰ ਵਧਾਈ ਦਿਤੀ।ਐਡਵੋਕੇਟ ਨੇ ਕਿਹਾ ਕਿ ਕੌਮ ਦੀ ਨਵੀਂ ਪਨੀਰੀ ਨੂੰ ਵਿੱਦਿਆ ਦੇਣ ਲਈ ਪੂਰੀ ਨੇਕਨੀਅਤੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸੀ.ਆਈ.ਸੀ.ਐਸ.ਸੀ ਬੋਰਡ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਅਧਿਆਪਕਾਂ ਨੂੰ ਹੋਰ ਸਿੱਖਿਅਤ ਕਰਨ ਲਈ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਮਾਤਮਾ ਦੀ ਮਿਹਰ ਸਦਕਾ ਸਕੂਲ ਇਸੇ ਤਰ੍ਹਾਂ ਨਿਰੰਤਰ ਮਿਹਨਤ ਦੇ ਰਸਤੇ `ਤੇ ਚੱਲਦੇ ਹੋਏ ਤੱਰਕੀ ਦੀਆਂ ਪੁਲਾਂਘਾਂ ਪੱਟਦਾ ਜਾਵੇਗਾ ਅਤੇ ਸ਼ਹਿਰ ਦੀਆਂ ਮੁੱਖ ਵਿਦਿਅਕ ਸੰਸਥਾਵਾਂ ਨੂੰ ਪੂਰਾ ਮੁਕਾਬਲਾ ਦਿੰਦੇ ਹੋਏ ਆਪਣੀ ਨਿਵੇਕਲੀ ਪਛਾਣ ਬਣਾਉਣ ਵਿੱਚ ਸਫਲ ਹੋਵੇਗਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਵਾਹਿਗੁਰੂ ਦਾ ਸ਼ੁਕਰ ਕਰਦੇ ਹੋਏ ਸਕੂਲ ਦੀ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਮੈਂਬਰ ਇੰਚਾਰਜ’ਜ਼ ਦੀ ਸੁਯੋਗ ਅਗਵਾਈ ਅਤੇ ਸਟਾਫ਼ ਦੀ ਮਿਹਨਤ ਸਦਕਾ ਹੀ ਸਕੂਲ ਇਹ ਪ੍ਰਾਪਤੀ ਕਰ ਸਕਿਆ ਹੈ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media