Sunday, September 8, 2024

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ‘ਚ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ

PPN06081410

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥੀਆਂ (ਰਾਗੀ ਜਥਾ) ਤੇ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।  ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ‘ਤੇ ਵਧਾਈ ਦਿੰਦਿਆ ਕਿਹਾ ਕਿ ਗਿਆਨ ਬਿਨ੍ਹਾਂ ਮਨੁੱਖ ਅਧੂਰਾ ਹੈ ਤੇ ਜਿਸ ਕੋਲ ਵਿੱਦਿਆ ਹੈ, ਉਸਦਾ ਸਤਿਕਾਰ ਅਤੇ ਪ੍ਰਸੰਸਾ ਚੁਫ਼ੇਰਿਓ ਹੁੰਦੀ ਹੈ। ਉਨ੍ਹਾਂ ਨੇ ਸੰਸਾਰਿਕ ਵਿੱਦਿਆ ਤੋਂ ਇਲਾਵਾ ਧਾਰਮਿਕ ਤੇ ਅਧਿਆਤਿਮਕ ਵਿੱਦਿਆ ਗ੍ਰਹਿਣ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਉਚੇਰੀ ਵਿੱਦਿਆ ਦੇ ਗਿਆਨ ਪ੍ਰਾਪਤੀ ਉਪਰੰਤ ਸੰਤੋਖ ਤੇ ਵਿਚਾਰ ਦਾ ਜੀਵਨ ਜੀਉਣਾ ਚਾਹੀਦਾ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਪ੍ਰੰਪਰਾ ਅਨੁਸਾਰ ਹਰੇਕ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਅਰਦਾਸ ਕਰਕੇ ਕੀਤੀ ਜਾਂਦੀ ਹੈ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਧਾਰਮਿਕ ਪੁਸਤਕਾਂ ਵੀ ਭੇਂਟ ਕੀਤੀਆਂ। ਹੋਸਟਲ ਵਾਰਡਨ ਪ੍ਰੋ: ਸੁਪਨਿੰਦਰ ਕੌਰ ਨੇ ਪ੍ਰਿੰ: ਡਾ. ਮਹਿਲ ਸਿੰਘ ਤੇ ਸਮੂੰਹ ਸੰਗਤ ਰੂਪੀ ਸਟਾਫ਼ ਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਪ੍ਰੋ: ਗੁਰਬਖਸ਼ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋ: ਗੁਰਦੇਵ ਸਿੰਘ, ਡਾ. ਚਰਨਜੀਤ ਸਿੰਘ, ਪ੍ਰੋ: ਪੀ. ਕੇ. ਅਹੂਜਾ, ਪ੍ਰੋ: ਨਵਨੀਨ ਬਾਵਾ, ਪ੍ਰੋ: ਸਵਰਾਜ ਕੌਰ, ਪ੍ਰੋ: ਜਸਪ੍ਰੀਤ ਕੌਰ, ਪ੍ਰੋ ਰਣਦੀਪ ਕੌਰ ਬਲ, ਪ੍ਰੋ: ਸਵੀਤਾ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply