Wednesday, October 7, 2026

ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਿੱਘਾ ਸਵਾਗਤ

PPN2403201806ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਗੁਰੁ ਨਗਰੀ ਪੁੱਜਣ `ਤੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਅਹੁੱਦੇ ਤੇ ਰਹਿੰਦੇ ਹੋਏ ਡਾ. ਮਨਮੋਹਨ ਸਿੰਘ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਬੜਾ ਵੱਡਾ ਯੋਗਦਾਨ ਰਿਹਾ ਹੈ।ਡਾ. ਸਾਹਿਬ ਦਾ ਅੰਮ੍ਰਿਤਸਰ ਸ਼ਹਿਰ ਨਾਲ ਬੜਾ ਪੁਰਾਣਾ ਰਿਸ਼ਤਾ ਹੈ ਕਿਉਂਕਿ ਉਹਨਾਂ ਦਾ ਪਾਲਣ ਪੋਸ਼ਨ ਦੇ ਅੰਮ੍ਰਿਤਸਰ `ਚ ਹੋਣ ਦੇ ਨਾਲ-ਨਾਲ ਪੜ੍ਹਾਈ ਵੀ ਸਥਾਨਕ  ਹਿੰਦੂ ਕਾਲਜ ਵਿੱਚ ਹੋਈ ਸੀ, ਜਿਥੇ ਉਹ ਅੱਜ ਇੱਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਉਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਦੇ ਦੋਰਾਨ ਜਨੂਰਮ ਪ੍ਰੋਜੈਕਟ, ਜਾਇਕਾ ਪ੍ਰੋਜੈਕਟ, ਤੋਂ ਇਲਾਵਾ ਅੰਮ੍ਰਿਤਸਰ ਨਾਲ ਲੱਗਦੇ ਰਾਜਮਾਰਗਾਂ ਨੂੰ 6 ਮਾਰਗੀ ਕਰਨ ਦੇ ਪ੍ਰੋਜੈਕਟ ਉਹਨਾਂ ਦੀ ਦੇਣ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply