ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਟਵਿਨਿੰਗ ਆਫ ਸਕੂਲਜ਼ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਸ.ਕੰ.ਸ.ਸ ਸਕੂਲ ਮਾਲ ਰੋਡ ਅਤੇ ਸ.ਕੰ.ਸ.ਸ.ਸਕੂਲ ਅਜਨਾਲਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।
ਇਹ ਪ੍ਰੋਗਰਾਮ 21 ਮਾਰਚ ਤੋਂ 23 ਮਾਰਚ ਤੱਕ ਕਰਵਾਇਆ ਗਿੲਾ, ਜਿਸ ਵਿਚ ਹਿੰਦੀ, ਗਣਿਤ, ਸਾਇੰਸ, ਪੰਜਾਬੀ, ਸਮਾਜਿਕ, ਅੰਗਰੇਜ਼ੀ, ਡਰਾਇੰਗ ਅਤੇ ਸਰੀਰਕ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲੇ ਦੇ ਸਮਾਪਤੀ ਮੌਕੇ ਮਾਲ ਰੋਡ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੌਂਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਸਿੱਖਿਆ ਵਿਚ ਅਕਾਦਮਿਕ ਮੁਕਾਬਲਿਆਂ ਦਾ ਵਿਸ਼ੇਸ਼ ਮੱਹਤਵ ਹੁੰਦਾ ਹੈ ਅਤੇ ਇਹੋ ਜਿਹੇ ਟਵਿਨਿੰਗ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੀ ਪ੍ਰਤਿੱਭਾ ਵਿਚ ਨਿਖ਼ਾਰ ਆਉਂਦਾ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਵਿਦਿਆ ਪ੍ਰਤੀ ਰੁਚੀ ਵਿਚ ਵਾਧਾ ਹੁੰਦਾ ਹੈ।ਇਨ੍ਹਾਂ ਮੁਕਾਬਲਿਆਂ ਵਿਚ ਮਾਲ ਰੋਡ ਸਕੂਲ ਦਿਆਂ ਵਿਦਿਆਰਥਣਾਂ ਚੇਤਨਾ, ਸੀਮਾ, ਅਕਾਂਕਸ਼ਾ ਅਤੇ ਅਜਨਾਲਾ ਸਕੂਲ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਅਤੇ ਪਲਕਦੀਪ ਕੌਰ ਨੇ ਉਚੇਚੇ ਤੌਰ ਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਜੇਤੂ ਰਹੀਆਂ।ਮੁਕਾਬਲਿਆਂ ਦਾ ਸੰਚਾਲਣ ਮਾਲ ਰੋਡ ਸਕੂਲ ਦੇ ਅਧਿਆਪਕਾਵਾਂ ਸ੍ਰੀਮਤੀ ਨਵਦੀਪ ਕੌਰ, ਸ੍ਰੀਮਤੀ ਡਿੰਪਲ ਜੋਸ਼ੀ, ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਵਿਚ ਹੋਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …