Thursday, November 5, 2026

ਸਾਂਝੇ ਅਧਿਆਪਕ ਮੋਰਚੇ ਦੀ ਸੂਬਾ ਪੱਧਰੀ ਰੋਸ ਰੈਲੀ ਅੱਜ 25 ਨੂੰ

ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅੱਜ ਦੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ PPN2403201818ਇੱਕ ਅਹਿਮ ਮੀਟਿੰਗ ਸੂਬਾ ਕਨਵੀਨਰ ਕੁਲਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅੱਜ ਹੋਣ ਜਾ ਰਹੇ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਬਾਜ਼ ਸਿੰਘ ਖਹਿਰਾ ਅਤੇ ਸੁਰਿੰਦਰ ਪੁਆਰੀ ਨੇ ਕਿਹਾ ਕਿ ਸਰਕਾਰ ਪਿਛਲੇ ਇਕ ਸਾਲ ਤੋਂ ਸਿੱਖਿਆ, ਅਧਿਆਪਕ ਤੇ ਵਿਦਿਆਰਥੀ ਵਿਰੋਧੀ ਫੈਸਲੇ ਲੈ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ।ਦੀਦਾਰ ਸਿੰਘ ਮੁੱਦਕੀ, ਹਰਵਿੰਦਰ ਸਿੰਘ ਬਿਲਗਾ, ਅੰਮ੍ਰਿਤਪਾਲ ਸਿੰਘ, ਸੁਖਜਿੰਦਰ ਹਰੀਕੇ, ਨਵਜੋਤ ਸਿੰਘ, ਹਰਦੀਪ ਸਿੰਘ ਟੋਡਰਪੁਰ ਅਤੇ ਇੰਦਰਜੀਤ ਮਲੇਰਕੋਟਲਾ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਸਰਕਾਰ ਦੀ ਇਸ ਕੋਝੀ ਚਾਲ ਨੂੰ ਸਫਲ ਨਹੀਂ ਹੋਣ ਦਵਾਂਗੇ।
                   ਇਸ ਮੌਕੇ ਦਿਗਵਿਜੇਪਾਲ ਮੋਗਾ, ਬਿਕਰਮਜੀਤ ਸਿੰਘ ਕੱਦੋਂ, ਵਿਕਰਮਦੇਵ ਸਿੰਘ, ਮਨਰਾਜ ਵਿਰਕ, ਅਰੁਣ ਕੁਮਾਰ, ਪਰਵੀਨ ਕੁਮਾਰ, ਸੁਖਦੇਵ ਸਰੋਏ, ਜਸਵਿੰਦਰ ਔਜਲਾ, ਹਰਕੋਮਲ ਸਿੰਘ, ਹਰਵੀਰ ਸਿੰਘ, ਸ਼ਿੰਗਾਰਾ ਸਿੰਘ ਜਰਖੜ, ਜਸਪਾਲ ਸੰਧੂ ਅਤੇ ਅਮਰਜੀਤ ਘੁਡਾਣੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply