Saturday, October 10, 2026

ਮਾਰੇ ਗਏ 39 ਵਿਅਕਤੀਆਂ ਦੀ ਮਾਲੀ ਮਦਦ ਕਰਨ ਕੇਂਦਰ ਤੇ ਸੂਬਾ ਸਰਕਾਰਾਂ – ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 25 ਮਾਰਚ 2018 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ G. Gurbachan S11aਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵਿਦੇਸ਼ ਗਏ 39 ਵਿਅਕਤੀਆਂ ਦੀ ਬੇਰਹਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਂਦਿਆਂ ਉਹਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਦੇਣ।ਇਸ ਦੇ ਨਾਲ ਹੀ ਉਨ੍ਹਾਂ ਨੇ ਸਮੁੱਚੀ ਦੁਨੀਆਂ ਵਿੱਚ ਵੱਸਦੀ ਸਮੂਹ ਲੋਕਾਈ ਅਤੇ ਸਭਾ ਸੁਸਾਇਟੀਆਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ।ਜਿਸ ਨਾਲ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਮਦਦ ਹੋ ਸਕੇ।ਇਸ ਦੇ ਨਾਲ ਉਨਾਂ ਨੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਆਪ ਸਹਾਈ ਹੁੰਦਿਆਂ ਹੋਇਆ ਪੀੜਤ ਪਰਿਵਾਰਾਂ ਦੇ ਸਿਰ `ਤੇ ਮੇਹਰ ਭਰਿਆ ਹੱਥ ਰੱਖ ਕੇ ਭਾਣਾ ਮੰਨਣ ਦਾ ਬਲ ਬਖਸ਼ਣ।
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply