ਜੰਡਿਆਲਾ ਗੁਰੁ, 25 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਪਿੰਡ ਬੁੰਡਾਲਾ ਵਿਖੇ ਖੇਤਾਂ ਵਿੱਚੋਂ ਦਰੱਖਤ ਨਾਲ ਲਟਕਦੀ ਇੱਕ ਲਾਸ਼ ਮਿਲਣ ਦਾ ਸਮਾਚਾਰ ਹੈ।ਪੁਲਿਸ ਚੌਕੀਂ ਬੁੰਡਾਲਾ ਦੇ ਇੰਚਾਰਜ ਏ.ਐਸ.ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਨਵਾਂ ਪਿੰਡ ਨੇ ਉਨਾਂ ਨੂੰ ਸੂਚਨਾ ਦਿੱਤੀ ਸੀ ਕਿ ਕਣਕ ਦੇ ਖੇਤਾਂ ਵਿਚ ਦਰੱਖਤ ਨਾਲ ਇੱਕ ਲਾਸ਼ ਲਟਕ ਰਹੀ ਹੈ।ਉਨਾਂ ਨੇ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ `ਤੇ ਪਹੁੰਚ ਕੇ ਲਾਸ਼ ਨੂੰ ਦਰੱਖਤ ਤੋਂ ਉਤਰਵਾਇਆ। ਏ.ਐਸ.ਆਈ ਨੇ ਦੱਸਿਆ ਕਿ ਕਰੀਬ 30-35 ਸਾਲਾ ਇਸ ਅਣਪਛਾਤੇ ਵਿਅਕਤੀ ਦੀ ਪਚਾਣ ਨਹੀਂ ਹੋ ਸਕੀ।ਇਸ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …