ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਆਪਣੀ ਧਰਮ ਪਤਨੀ ਗੁਰਸ਼ਰਨ ਕੌਰ, ਭਰਾ ਸੁਰਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਪਰਿਵਾਰਕ ਮੈਂਬਰ ਵੀ ਉਨਾਂ ਦੇ ਨਾਲ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੀਰਤਨ ਵੀ ਸਰਵਣ ਕੀਤਾ।ਭਾਈ ਰਾਜਦੀਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ।ਇਸ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨ ’ਚ ਸਿਰੋਪਾਓ, ਲੋਈ/ਸ਼ਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਕੀਤਾ।ਉਨ੍ਹਾਂ ਨੇ ਯਾਤਰੂ ਕਿਤਾਬ ਵਿਚ ਆਪਣੀਆਂ ਭਾਵਨਾਵਾਂ ਦਰਜ਼ ਕਰਦਿਆਂ ਲਿਖਿਆ ਕਿ ਮੇਰੇ ਲਈ ਇਹ ਕਿਰਪਾ ਵਾਲੀ ਗੱਲ ਹੈ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਿਆ ਹਾਂ।
ਇਸ ਮੌਕੇ ਵਧੀਕ ਮੈਨੇਜਰ ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ, ਭਗਵੰਤਪਾਲ ਸਿੰਘ ਸੱਚਰ, ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ ਹਾਜ਼ਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media