Sunday, December 22, 2024

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਤੇ ਮੀਤ ਪ੍ਰਧਾਨ ਸਰਬਜੀਤ ਸਿੰਘ ਨੇ ਅਹੁੱਦੇ ਸੰਭਾਲੇ

ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਚੀਫ ਖਾਲਸਾ ਦੀਵਾਨ ਚੇਰੀਟੇਬਲ ਸੁਸਾਇਟੀ ਦੇ ਚੁਣੇ ਗਏ ਨਵੇਂ ਪ੍ਰਧਾਨ ਡਾ: ਸੰਤੋਖ ਸਿੰਘ ਤੇ PPN2603201801ਮੀਤ ਪ੍ਰਧਾਨ ਸਰਬਜੀਤ ਸਿੰਘ ਹੋਰਨਾਂ ਮੈਂਬਰਾਂ ਸਮੇਤ ਚੀਫ ਖਾਲਸਾ ਦੀਵਾਨ  ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋੲ।ਉਹਨਾਂ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਗੲ ਕਿ ਪ੍ਰਮਾਤਮਾ ਨਵੀਂ ਟੀਮ ਨੂੰ  ਲੋਕ ਭਲਾਈ ਕਾਰਜਾਂ ਤੇ ਚੀਫ ਖਾਲਸਾ ਦੀਵਾਨ ਦੀ ਚੜ੍ਹਦੀ ਕਲਾ ਲਈ ਸ਼ਕਤੀ ਤੇ ਵਿਸ਼ਵਾਸ ਬਖਸ਼ਣ ।ਪਿਛਲੇ 36 ਸਾਲਾਂ ਤੋਂ ਦੀਵਾਨ ਨਾਲ ਜੁੜੇ ਡਾ: ਸੰਤੋਖ ਸਿੰਘ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਦੀ ਸੇਵਾ ਵੀ ਨਿਭਾਅ ਚੁੱਕੇ ਹਨ।ਉਸਾਰੂ ਪ੍ਰਬੰਧਕ ਨੀਤੀਆਂ ਦੇ ਮਾਹਰ ਹੋਣ ਦੇ ਨਾਲ-ਨਾਲ ਉਹ ਪੰਜਾਬ ਸਟੇਟ ਬ੍ਰਾਂਚ ਆਫ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ `ਪੰਜਾਬ ਰਤਨ ਐਵਾਰਡ` ਨਾਲ ਵੀ ਨਿਵਾਜੇ ਜਾ ਚੁੱਕੇ ਹਨ।ਪ੍ਰਧਾਨ ਡਾ: ਸੰਤੋਖ ਸਿੰਘ ਤੇ ਮੀਤ ਪ੍ਰਧਾਨ ਸਰਬਜੀਤ ਸਿੰਘ ਨੂੰ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਤੇ ਹੋਰਨਾਂ ਮੈਂਬਰਾਂ ਵਲੋਂ ਦੀਵਾਨ ਦੇ ਮੁੱਖ ਦਫਤਰ ਵਿਖੇ ਗੁਰੁ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਤੇ ਹਾਰ ਪਾ ਕੇ ਸ਼ੁੱਭ ਇਛਾਵਾਂ ਦਿੱਤੀਆਂ ਗਈਆਂ।
ਆਪਣੇ ਅਹੁੱਦੇ ਦੀਆਂ ਜਿੰਮੇਦਾਰੀਆਂ ਸੰਭਾਲਦਿਆਂ ਡਾ: ਸੰਤੌਖ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ ਤੇ ਇਸ ਸੇਵਾ ਨੁੰ ਪੂਰੇ ਤਨ ਮਨ ਨਾਲ ਨਿਭਾਉਣ ਦਾ ਭਰੋਸਾ ਦਿੱਤਾ।ਉਹਨਾਂ ਕਿਹਾ ਕਿ ਭਵਿੱਖ ਵਿੱਚ ਚੀਫ ਖਾਲਸਾ ਦੀਵਾਨ ਦੀ ਕਾਰਜ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਲੋਕਤੰਤਰੀ ਬਣਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਇਸ ਮੰਤਵ ਲਈ ਲੋੜੀਂਦੀਆਂ ਤਬਦੀਲੀਆਂ ਵੀ ਕੀਤੀਆਂ ਜਾਣਗੀਆਂ।ਮੀਤ ਪ੍ਰਧਾਨ ਸਰਬਜੀਤ ਸਿੰਘ ਨੇ ਵੀ ਚੀਫ ਖਾਲਸਾ ਦੀਵਾਨ ਦੀ ਤਰੱਕੀ ਲਈ ਮੋਢੇ ਨਾਲ ਮੌਢਾ ਜੋੜ ਕੇ ਟੀਮ ਭਾਵਨਾ ਨਾਲ ਕੰਮ ਕਰਨ ਦੀ ਗੱਲ ਕਹੀ।
ਇਸ ਮੌਕੇ ਹਰਮਿਦਰ ਸਿੰਘ, ਹਰਜੀਤ ਸਿੰਘ ਸਚਦੇਵਾ, ਅਜੀਤ ਸਿੰਘ ਤੁੱਲੀ, ਸੰੰਤੋਖ ਸਿੰਘ ਸੇਠੀ, ਰਣਬੀਰ ਸਿੰਘ ਚੋਪੜਾ, ਕੁਲਜੀਤ ਸਿੰਘ ਸਾਹਨੀ, ਡਾ: ਐਸ.ਐਸ ਵਾਲੀਆ, ਗੁਰਪ੍ਰੀਤ ਸਿੰਘ ਸੇਠੀ, ਹਿਰਦੈਪਾਲ ਸਿੰਘ ਸੇਠੀ, ਮਨਜੀਤ ਸਿੰਘ ਮੰਜਲ, ਸਰਜੋਤ ਸਿੰਘ ਸਾਹਨੀ, ਦਲੀਪ ਸਿੰਘ ਢੀਂਗਰਾ, ਉਪਕਾਰ ਸਿੰਘ, ਕਮਲਜੀਤ ਸਿੰਘ, ਰਣਦੀਪ ਸਿੰਘ ਅਤੇ ਤਰਨਤਾਰਨ ਤੋਂ ਹਰਜੀਤ ਸਿੰਘ ਤੇ ਗੁਰਿੰਦਰ ਸਿੰਘ ਹਾਜਰ ਸਨ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply