Sunday, September 8, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਹੋਈ

PPN06081411

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰਾਇਮਰੀ ਸੈਕਸ਼ਨ ਦੁਆਰਾ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਲਗਭਗ 1700 ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਆਪਣੇ ਦੁਆਰਾ ਲਿਆਂਦੀਆਂ ਰੰਗ ਬਿਰੰਗੀਆਂ, ਨਿੱਕੀਆਂ-ਨਿੱਕੀਆਂ ਚੀਜ਼ਾਂ ਨਾਲ ਰਖੜੀਆਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੀਆਂ ਤੇ ਸਜੀਆਂ ਹੋਈਆਂ ਰੱਖੜੀਆਂ ਦੀ ਖੁਬਸੂਰਤੀ ਦੇਖਣ ਤੇ ਹੀ ਬਣਦੀ ਸੀ। ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਣਾ, ਸ੍ਰ. ਇੰਦਰਪ੍ਰੀਤ ਸਿੰਘ ਚੱਢਾ, ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੁਆਰਾ ਬਣਾਈਆਂ ਰੱਖੜੀਆਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਕੌਸ਼ਲਤਾ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸ੍ਰ. ਜੱਜਬੀਰ ਸਿੰਘ ਵਾਲੀਆ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply