ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਗਰੁੱਪ ਡਿਸਕਸ਼ਨ, ਪਰਸਨੈਲਟੀ ਡਿਵੈਲਪਮੈਂਟ ਅਤੇ ਇੰਟਰਵਿਊ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ-ਕਮ-ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਸੈਮੀਨਾਰ ਦੀ ਤਿਆਰੀ ਡਾ. ਸ਼ਮਸ਼ੇਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਨੇ ਕਰਵਾਈ।ਇਸ ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਰਵੀ ਢਾਕਾ, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜ਼ਮੈਂਟ, ਰੋਹਤਕ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪਰਸਨੈਲਟੀ ਡਿਵੈੱਲਪਮੈਂਟ ਅਤੇ ਇੰਟਰਵਿਊ ਤਕਨੀਕ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।
ਪ੍ਰਿੰ: ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਹ ਵਰਕਸ਼ਾਪ 27 ਮਾਰਚ ਤੱਕ ਚਲੇਗੀ।ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਅਤੇ ਪ੍ਰੋਗਰਾਮ ਵਿਦਿਆਰਥੀਆਂ ਦੀ ਨਿਪੁੰਨਤਾ ’ਚ ਹੋਰ ਨਿਖਾਰ ਲਿਆਉਣ ਲਈ ਲਾਹੇਵੰਦ ਹੁੰਦੀਆਂ ਹਨ। ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ਪ੍ਰੋ: ਸ਼ਮਸ਼ੇਰ ਸਿੰਘ, ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਅਨੀਤਾ ਸ਼ਰਮਾ, ਪ੍ਰੋ: ਜਤਿੰਦਰ ਕੌਰ, ਪ੍ਰੋ: ਰੰਜਨਾ ਸ਼ਰਮਾ, ਸ: ਰਣਜੀਤ ਸਿੰਘ, ਰਾਹੁਲ ਸ਼ਰਮਾ, ਸੁਖਦੀਪ ਸਿੰਘ ਆਦਿ ਵੀ ਹਾਜ਼ਰ ਸਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …