ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਪਰਮਾਨੰਦ ਸਥਿਤ ਖੇਤੀਬਾੜੀ ਵਿਸਥਾਰ ਅਫਸਰ ਦੇ ਦਫਤਰ ਵਿੱਚ ਹੋਈ ਇਸ ਮੀਟਿੰਗ ਵਿੱਚ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ, ਮਨਜੀਤ ਸਿੰਘ ਖੇਤੀ ਉਪ-ਨਿਰੀਖਕ, ਸਾਹਿਲ ਮਹਾਜਨ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 2 ਅਪ੍ਰੈਲ 2018 ਦਿਨ ਸੋਮਵਾਰ ਨੂੰ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਜਾਵੇਗਾ।ਉਨਾਂ ਕਿਹਾ ਕਿ ਇਸ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਕਰਨਗੇ।ੳਨਾਂ ਦੱਸਿਆ ਕਿ ਕੇਨ ਕਮਿਸ਼ਨਰ ਪੰਜਾਬ ਡਾ ਜਸਵੰਤ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ।ਉਨਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ, ਬੈਂਕ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ਰਸਾਇਣ ਮੁਕਤ ਸੁਰੱਖਿਅਤ ਭੋਜਨ ਅਤੇ ਸਹਿਕਾਰੀ ਖੇਤੀ ਹੋਵੇਗਾ।ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਹੁੰਦੇ ਨੁਕਸਾਨ ਅਤੇ ਸਾੜੇ ਬਗੈਰ ਸਾਂਭ ਸੰਭਾਲ ਕਰਨ ਬਾਰੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਉਨਾ ਦੱਸਿਆਂ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਅਤੇ ਹੋਰ ਫਸਲਾਂ ਦਾ ਬੀਜ ਵੀ ਦਿੱਤਾ ਜਾਵੇਗਾ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media