ਅੰਮ੍ਰਿਤਸਰ, 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੀ ਯੂਬਾ ਸਿਟੀ ਕੈਲੇਫੋਰਨੀਆ ਦੇ ਉਘੇ ਕਿਸਾਨ ਦੀਦਾਰ ਸਿੰਘ ਬੈਂਸ ਸਿਹਤਯਾਬ ਹੋਣ ਉਪਰੰਤ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਪਿਛਲੇ ਸਮੇਂ ਇਕ ਭਿਆਨਕ ਹਾਦਸੇ ਵਿਚ ਗੰਭੀਰ ਫੱਟੜ ਹੋਏ ਸਿੱਖ ਆਗੂ ਤੰਦਰੁਸਤੀ ਉਪਰੰਤ ਅੱਜ ਆਪਣੇ ਸਪੁੱਤਰ ਕਰਮਜੀਤ ਸਿੰਘ ਬੈਂਸ ਅਤੇ ਪੋਤਰੇ ਬੈਰਨ ਸਿੰਘ ਬੈਂਸ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਆਏ ਸਨ।ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਸਾਂਝੇ ਰੂਪ ਵਿਚ ਗੁਰੂ ਬਖਸ਼ਿਸ਼ ਸਿਰੋਪਾਓ, ਲੋਈ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਬੈਂਸ ਨੇ ਕਿਹਾ ਕਿ ਉਹ ਇੱਕ ਹਾਦਸੇ ਤੋਂ ਬਾਅਦ ਗੁਰੂ ਸਾਹਿਬ ਦੀ ਕਿਰਪਾ ਨਾਲ ਸਿਹਤਯਾਬ ਹੋਏ ਹਨ ਅਤੇ ਅੱਜ ਸ੍ਰੀ ਹਰਿੰਦਰ ਸਾਹਿਬ ਦੇ ਦਰਸ਼ਨ ਕਰ ਕੇ ਮਾਨਸਿਕ ਸਕੂਨ ਮਿਲ਼ਿਆ ਹੈੈ।ਰਘੂਜੀਤ ਸਿੰਘ ਵਿਰਕ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਡਾ. ਰੂਪ ਸਿੰਘ ਨੇ ਕਿਹਾ ਕਿ ਦੀਦਾਰ ਸਿੰਘ ਬੈਂਸ ਗੁਰੂ ਘਰ ਦੇ ਸ਼ਰਧਾਲੂ ਹਨ ਅਤੇ ਇਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਮਰੀਕਾ ਵਿਚ ਆਪਣੀ ਕੀਮਤੀ 12 ਏਕੜ ਜਮੀਨ ਸ਼੍ਰੋਮਣੀ ਕਮੇਟੀ ਨੂੰ ਦਾਨ ਦਿੱਤੀ ਹੈ। ਉਨ੍ਹਾਂ ਬੈਂਸ ਪਰਿਵਾਰ ਵੱਲੋਂ ਧਾਰਮਿਕ ਕਾਰਜਾਂ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਪਾਏ ਜਾ ਰਹੇ ਯੋਦਗਾਨ ਦੀ ਸ਼ਲਾਘਾ ਵੀ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media