ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਜਲੰਧਰ ਡਿਵੀਜਨ ਰਾਜ ਕਮਲ ਚੋਧਰੀ ਅੱਜ ਪਠਾਨਕੋਟ ਵਿਖੇ ਸਪੈਸ਼ਲ ਚੈਕਿੰਗ ਦੇ ਲਈ ਪਹੁੰਚੇ ਅਤੇ ਡਿਪਟੀ ਕਮਿਸ਼ਨਰ ਦਫਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੀ ਚੈਕਿੰਗ ਕੀਤੀ ਗਈ।ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੋਧਰੀ ਦਾ ਸਵੇਰੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਪੈਸ਼ਲ ਚੈਕਿੰਗ ਦੌਰਾਨ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ।ਪੰਜਾਬ ਪੁਲਿਸ ਦੀ ਇੱਕ ਟੁਕੜੀ ਵਲੋਂ ਰਾਜ ਕਮਲ ਚੋਧਰੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੀ.ਸੀ ਦਫਤਰ ਦੀਆਂ ਸਾਰੀਆਂ ਬਰਾਚਾਂ ਦੀ ਚੈਕਿੰਗ ਕੀਤੀ ਸਮੇਂ ਬਰਾਚਾਂ ਦਾ ਕੰਮ ਤਸੱਲੀਬਖਸ਼ ਪਾਇਆ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media