ਧੂਰੀ, 27 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਨੇੜੇ ਸ਼ੂਗਰ ਮਿੱਲ ਧੂਰੀ ਵਿਖੇ ਕਨੇਡੀਅਨ ਜਿੰਮ ਧੂਰੀ ਵਲੋਂ ਨੋਰਥ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ 8 ਅਪ੍ਰੈਲ ਦਿਨ ਐਤਵਾਰ ਨੂੰ ਹੋਣ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਕਨੇਡੀਅਨ ਜਿੰਮ ਧੂਰੀ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ ਅਤੇ ਮੀਤ ਪ੍ਰਧਾਨ ਪੁੰਨੂ ਬਲਜੋਤ ਨੇ ਦੱਸਿਆ ਕਿ ਉਹਨਾਂ ਦੇ ਜਿੰਮ ਵਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮਿਸਟਰ ਪੰਜਾਬ ਬਾਡੀ-ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਪ੍ਰੰਤੂ ਇਸ ਵਾਰ ਪ੍ਰਤੀਯੋਗਿਤਾ ਵਿੱੱਚ ਵੱਡੀ ਤਬਦੀਲੀ ਕਰਦੇ ਹੋਏ ਮਿਸਟਰ ਨੋਰਥ ਇੰਡੀਆ ਬਾਡੀ-ਬਿਲਡਿੰਗ ਚੈਂਪੀਅਨਸ਼ਿਪ ਦੀ ਥਾਂ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ, ਇਸ ਲਈ ਖੇਡਾਂ ਬਹੁਤ ਜਰੂਰੀ ਹਨ।ਉਹਨਾਂ ਕਿਹਾ ਕਿ ਕਨੇਡੀਅਨ ਜਿੰਮ ਧੂਰੀ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …