Tuesday, June 30, 2026

ਸਾਹਿਬਜ਼ਾਦਾ ਅਜੀਤ ਸਿੰਘ ਸੀਨੀ. ਸੈਕੰ. ਸਕੂਲ ਦਾ ਸਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਆਯੋਜਿਤ

PPN2703201814ਸੰਦੌੜ, 27 ਮਾਰਚ (ਪੰਜਾਬ ਪੋਸਟ-  ਹਰਮਿੰਦਰ ਸਿੰਘ ਭੱਟ) – ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸ਼ੇਖੂਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਸਕੂਲ ਦੇ ਡਾਇਰੈਕਟਰ ਮੈਡਮ ਬੀ.ਕੇ ਮਹਿਤਾ ਨੇ ਆਪਣੇ ਸਟਾਫ ਵੱਲੋ ਸਾਰਾ ਸਾਲ ਕਰਵਾਈ ਅਣਥੱਕ ਮਿਹਨਤ ਦੀ ਸਲਾਘਾ ਕੀਤੀ।ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਇੱਕ ਤਿੱਕੜੀ ਹੈ ਜਿਸ ਵਿੱਚ ਅਧਿਆਪਕ, ਮਾਪੇ ਅਤੇ ਵਿਦਿਆਰਥੀ ਤਿੰਨਾਂ ਦਾ ਹੀ ਸਹਿਯੋਗ ਹੁੰਦਾ ਹੈ।ਪਿੰਸੀਪਲ ਬਲਵਿੰਦਰ ਸਿੰਘ ਬੁਰਜ ਨੇ ਆਪਣੇ ਭਾਸ਼ਣ ਵਿੱਚ ਕਿਹਾ  ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਾਇਕ ਕਿਰਿਆਵਾਂ ਵੀ ਜ਼ਰੂਰੀ ਹਨ।ਸਕੂਲ ਵੱਲੋਂ ਪੁਜੀਸ਼ਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਅਤੇ ਮਾਤਾ-ਪਿਤਾ ਦਾ ਧੰਨਵਾਦ ਕੀਤਾ ਗਿਆ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply