ਅੰਮ੍ਰਿਤਸਰ 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਚਾਰ ਇੰਚਾਰਜਾਂ ਅਤੇ ਦੋ ਮੀਤ ਸਕੱਤਰਾਂ ਦੀ ਤਰੱਕੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਚਾਰ ਇੰਚਾਰਜਾਂ ਕਰਮਜੀਤ ਸਿੰਘ ਅਜਨਾਲਾ, ਗੁਰਬਚਨ ਸਿੰਘ ਖੈਰਾਂਬਾਦ, ਭੁਪਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਮੀਤ ਸਕੱਤਰਾਂ ਬਣਾਇਆ ਗਿਆ ਹੈ। ਇਸੇ ਤਰ੍ਹਾਂ ਦੋ ਮੀਤ ਸਕੱਤਰ ਜਸਵਿੰਦਰ ਸਿੰਘ ਦੀਨਪੁਰ ਅਤੇ ਜਗਜੀਤ ਸਿੰਘ ਜੱਗੀ ਨੂੰ ਪਦ ਉਨਤ ਕਰਦਿਆਂ ਐਡੀਸਨਲ ਸਕੱਤਰ ਬਣਾਇਆ ਗਿਆ ਹੈ।ਬੇਦੀ ਨੇ ਦੱਸਿਆ ਕਿ ਨਵੇਂ ਬਣਾਏ ਮੀਤ ਸਕੱਤਰ ਕਰਮਬੀਰ ਸਿੰਘ ਨੂੰ ਸੈਕਸ਼ਨ 87, ਭੁਪਿੰਦਰ ਸਿੰਘ ਨੂੰ ਧਰਮ ਪ੍ਰਚਾਰ ਕਮੇਟੀ, ਗੁਰਬਚਨ ਸਿੰਘ ਨੂੰ ਪ੍ਰੈਸਾਂ ਅਤੇ ਨਿਸ਼ਾਨ ਸਿੰਘ ਨੂੰ ਵਿਦੇਸ਼ ਤੇ ਯਾਤਰਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ। ੁਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ-ਆਪਣੇ ਵਿਭਾਗ ਦਾ ਕਾਰਜਭਾਰ ਸੰਭਾਲ ਲਿਆ ਹੈ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media