ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕੇ ਇੰਗਲੈਂਡ ਵਿਖੇ ਤਮਨਜੀਤ ਸਿੰਘ ਢੇਸੀ ਦੇ ਉਦਮ ਸਦਕਾ ਜੋ ਦਸਤਾਰ ਦਿਹਾੜਾ ਇੰਗਲੈਂਡ ਦੀ ਸੰਸਦ ਵਿੱਚ ਮਨਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਨਾਲ ਸਮੂਹ ਖਾਲਸਾ ਪੰਥ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੈ, ਕਿਉਂਕਿ ਦਸਤਾਰ ਸਿੱਖ ਦੇ ਸਿਰ ਦਾ ਤਾਜ਼ ਹੈ, ਇਸ ਦੇ ਮਾਨ ਸਤਿਕਾਰ ਨੂੰ ਹਮੇਸ਼ਾਂ ਬਰਕਰਾਰ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਦਸਤਾਰ ਦੇ ਨਾਲ ਸਿੱਖਾਂ ਦੀ ਪਹਿਚਾਣ ਵੀ ਸਪੱਸ਼ਟ ਹੁੰਦੀ ਹੈ ਕਿ ਸਿੱਖ ਇੱਕ ਵੱਖਰੀ ਕੌਮ ਹੈ ਤੇ ਸਰਬੱਤ ਦਾ ਭਲਾ ਮੰਗਦੀ ਹੈ।ਇੰਗਲੈਂਡ ਦੀ ਸੰਸਦ ਦੇ ਇਸ ਉਪਰਾਲੇ ਤੋਂ ਸਾਡੀਆਂ ਸਰਕਾਰਾਂ ਅਤੇ ਜਥੇਬੰਦੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਦਸਤਾਰ ਅਤੇ ਦੁਪੱਟੇ ਦਾ ਸਤਿਕਾਰ ਹਮੇਸ਼ਾ ਕਾਇਮ ਰੱਖਿਆ ਜਾਵੇ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media