ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਗਤਾਂ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਇਤਰਾਜ਼ ਤੋਂ ਬਾਅਦ ਫ਼ਿਲਮ `ਨਾਨਕ ਸ਼ਾਹ`
ਫਕੀਰ ਦੀ ਰਲੀਜ਼ ਰੋਕ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ ਫਿਲਮ ਨੂੰ ਓਨਾ ਚਿਰ ਰਿਲੀਜ਼ ਨਹੀਂ ਕੀਤਾ ਜਾ ਸਕੇਗਾ, ਜਿਨ੍ਹਾਂ ਚਿਰ ਇਸ ਫ਼ਿਲਮ ਸੰਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਦੀਆ ਭਾਵਨਾਵਾਂ ਦੀ ਕਦਰ ਕਰਦਿਆਂ ਫ਼ਿਲਮ ਦੀ ਪ੍ਰਵਾਨਗੀ ਸੰਬੰਧੀ ਪਹਿਲਾਂ ਜਾਰੀ ਕੀਤੀਆਂ ਪੱਤਰਕਾਵਾਂ ਦੇ ਅਮਲ `ਤੇ ਰੋਕ ਲਗਾ ਦਿੱਤੀ ਹੈ।ਉਨਾਂ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ, ਪਰ ਹੁਣ ਫ਼ਿਲਮ ਦੇ ਵੱਖ-ਵੱਖ ਚੈਨਲਾਂ `ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ `ਤੇ ਇਤਰਾਜ਼ ਕੀਤੇ ਗਏ ਹਨ।ਬਹੁਤ ਸਾਰੀਆਂ ਸੰਗਤਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਲ ਨਾਲ ਸ਼ਰੋਮਣੀ ਕਮੇਟੀ ਨੂੰ ਈਮੇਲ ਭੇਜ ਕੇ ਇਸ ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।ਬੁਲਾਰੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਫ਼ਿਲਮ ਲਈ ਪਹਿਲਾਂ ਜਾਰੀ ਕੀਤੇ ਗਏ ਪੱਤਰਾਂ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media