ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾਂ ਨਿਰਦੇਸ਼ਾਂ `ਤੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਮੀਟਿੰਗ ਕੀਤੀ ਗਈ।ਡਾ. ਅਮਰੀਕ ਸਿੰਘ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਰਵਿੰਦਰ ਸਿੰਘ, ਜਤਿੰਦਰ ਕੁਮਾਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ, ਮਨਜੀਤ ਕੌਰ ਖੇਤੀ ਉਪ ਨਿਰੀਖਕ, ਸਮੇਤ ਸਮੂਹ ਸਟਾਫ ਹਾਜ਼ਰ ਸੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 2 ਅਪ੍ਰੈਲ 2018 ਦਿਨ ਸੋਮਵਾਰ ਨੂੰ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਜਾਵੇਗਾ।ਉਨ੍ਹਾ ਕਿਹਾ ਕਿ ਇਸ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਕਰਨਗੇ। ਉਨ੍ਹਾਂ ਦੱਸਿਆ ਕਿ ਕੇਨ ਕਮਿਸ਼ਨਰ ਪੰਜਾਬ ਡਾ. ਜਸਵੰਤ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਸਿਹਤ ਵਿਭਾਗ,ਡੇਅਰੀ ਵਿਭਾਗ, ਮੱਛੀ ਪਾਲਣ, ਸਹਿਕਾਰਤਾ ਵਿਭਾਗ, ਬੈਂਕਸ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media