ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਇਤਿਹਾਸਕ ਅਸਥਾਨ ਗੁ. ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਸਰੋਵਰ ਦੀ ਕਾਰ ਸੇਵਾ 31 ਮਾਰਚ ਨੂੰ ਕਰਵਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ ਅਤੇ ਇਸ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚਣਗੀਆਂ।ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੌਰਾਨ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ।ਬੇਦੀ ਅਨੁਸਾਰ ਕਾਰ ਸੇਵਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media