ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 30 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਸ਼ਰਧਾਂਜਲੀ ਸਮਾਗਮ 4 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗਾ, ਜਿਸ ਦਾ ਸਾਰਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਸਿੱਖ ਕੌਮ ਦੇ ਮਹਾਨ ਰਾਗੀ ਸਨ, ਜਿਨ੍ਹਾਂ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ।ਉਨ੍ਹਾਂ ਕਿਹਾ ਕਿ ਭਾਈ ਝਾਂਸੀ ਵੱਲੋਂ ਗੁਰਮਤਿ ਸੰਗੀਤ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ ਅਤੇ ਕਮੇਟੀ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਦੀ ਕੌਮੀ ਦੇਣ ਦੇ ਮੱਦੇਨਜ਼ਰ ਉਨ੍ਹਾਂ ਦੇ ਸ਼ਰਧਾਂਜ਼ਲੀ ਸਮਾਗਮ ਸਮੇਂ ਹੋਣ ਵਾਲੇ ਸਾਰੇ ਪ੍ਰਬੰਧ ਅਤੇ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media