ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾ ਮੁਕਤੀ `ਤੇ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਵਿਚ ਹਰਿੰਦਰਪਾਲ ਸਿੰਘ ਐਡੀਸ਼ਨਲ ਸਕੱਤਰ, ਇੰਦਰਮੋਹਨ ਸਿੰਘ ਇੰਚਾਰਜ ਗੁਰਦੁਆਰਾ ਗਜ਼ਟ, ਮਨਜੀਤ ਸਿੰਘ ਇੰਚਾਰਜ ਟੈਲੀਫੋਨ ਵਿਭਾਗ, ਗੁਰਮੀਤ ਸਿੰਘ, ਬਲਕਾਰ ਸਿੰਘ ਮਾਣੋਚਾਹਲ ਤੇ ਸੁਖਵਿੰਦਰ ਸਿੰਘ ਪੰਡੋਰੀ (ਤਿੰਨੇ ਗੁਰਦੁਆਰਾ ਇੰਸਪੈਕਟਰ), ਰੇਸ਼ਮ ਸਿੰਘ ਇੰਸਪੈਕਟਰ ਸਹਾਇਤਾ, ਪਲਵਿੰਦਰ ਸਿੰਘ ਕਲਰਕ, ਸਤਨਾਮ ਸਿੰਘ ਭੁੱਲਰ ਡਰਾਈਵਰ ਅਤੇ ਭਾਈ ਮੁਖਤਿਆਰ ਸਿੰਘ ਸੇਵਾਦਾਰ ਸ਼ਾਮਲ ਹਨ।
ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਚੀਮਾ ਬਾਠ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਪ੍ਰਤਾਪ ਸਿੰਘ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਵਾਲ, ਚਾਨਣ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਸਤਿੰਦਰ ਸਿੰਘ, ਸਿਮਰਜੀਤ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ ਬੁੱਟਰ ਤੇ ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸੁਖਜੀਤ ਸਿੰਘ ਧੂਰੀ, ਪ੍ਰਗਟ ਸਿੰਘ, ਪਲਵਿੰਦਰ ਸਿੰਘ, ਮਹਿਲ ਸਿੰਘ, ਤੇਜਿੰਦਰ ਸਿੰਘ ਐਡੀਸ਼ਨਲ ਚੀਫ, ਐਸ.ਡੀ.ਓ ਜਤਿੰਦਰ ਪਾਲ ਸਿੰਘ ਤੇ ਸੁਖਜਿੰਦਰ ਸਿੰਘ, ਸਤਨਾਮ ਸਿੰਘ ਜੋਧਪੁਰੀ ਸਮੇਤ ਸੇਵਾ ਮੁਕਤ ਹੋਏ ਮੁਲਾਜਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media