ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਈਰਖਾ ਵੱਸ ਬਾਦਲ ਅਤੇ ਮਜੀਠੀਆ ਪਰਿਵਾਰ ’ਤੇ ਬੇਬੁਨਿਆਦ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਆਉਣ ਲਈ ਕਿਹਾ ਹੈ।ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਇੱਕ ਮੀਟਿੰਗ ਉਪਰੰਤ ਕਿਹਾ ਕਿ ਵਿੱਤ ਮੰਤਰੀ ਵਜੋਂ ਫ਼ੇਲ੍ਹ ਹੋ ਚੁੱਕੇ ਮਨਪ੍ਰੀਤ ਬਾਦਲ ਨੇ ਆਪਣੀ ਸ਼ਾਖ਼ ਬਚਾਉਣ ਅਤੇ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਕੇ ਬੁਖਲਾਹਟ ਅਤੇ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।ਉਸ ਨੂੰ ਇਕ ਚੰਗੇ ਡਾਕਟਰ ਦੀ ਲੋੜ ਹੈ।ਯੂਥ ਆਗੂਆਂ ਨੇ ਮਨਪ੍ਰੀਤ ਬਾਦਲ ਵਲੋਂ ਸਰਦਾਰਨੀ ਸੁਰਿੰਦਰ ਕੌਰ ਬਾਦਲ ਦੀ ਅੰਤਿਮ ਅਰਦਾਸ ਮੌਕੇ ਲੰਗਰ ਨੂੰ ਲੈ ਕੇ ਕੀਤੀ ਗਈ ਰਾਜਨੀਤੀ ਨੂੰ ਅਤਿ ਨੀਵੇਂ ਪੱਧਰ ਦਾ ਦੱਸਿਆ।ਉਨ੍ਹਾਂ ਵਿਤ ਮੰਤਰੀ ਨੂੰ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਚੁਨੌਤੀ ਕਬੂਲ ਕਰਨ ਜਾਂ ਫਿਰ ਸਿਆਸਤ ਛੱਡ ਦੇਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਪਰਕਾਸ਼ ਸਿੰਘ ਬਾਦਲ ਦਾ ਅਹਿਸਾਨਮੰਦ ਹੋਣ ਦੀ ਥਾਂ ਉਨ੍ਹਾਂ ਖ਼ਿਲਾਫ਼ ਆਪਣੀ ਭੜਾਸ ਕੱਢ ਰਿਹਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media