Friday, July 24, 2026

2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ `ਤੇ ਪੁੱਜਣਗੀਆਂ ਇਰਾਕ `ਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ -ਡੀ.ਸੀ

PPN3103201809ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ 2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣਗੀਆਂ ਅਤੇ ਇਸ ਸਬੰਧੀ ਸਰਕਾਰ ਵਲੋਂ ਪ੍ਰਾਪਤ ਹੋਈ ਸੂਚਨਾ ਦੇ ਅਧਾਰ ’ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰ ਕੇ ਹਵਾਈ, ਕਸਟਮ, ਇਮੀਗਰੇਸ਼ਨ ਅਤੇ ਸੀ:ਆਈ:ਐਸ:ਐਫ ਦੇ ਸੀਨੀਅਰ ਅਧਿਕਾਰੀਆਂ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੀਟਿੰਗ ਵਿੱਚ ਪਰਮਪਾਲ ਸਿੰਘ ਐਸ.ਐਸ.ਪੀ ਦਿਹਾਤੀ, ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ, ਵਿਕਾਸ ਹੀਰਾ, ਰਜਤ ਓਬਰਾਏ, ਰਵਿੰਦਰ ਸਿੰਘ ਅਰੋੜਾ ਕ੍ਰਮਵਾਰ ਐਸ.:ਡੀ.ਐਮ ਅੰਮ੍ਰਿਤਸਰ-2, ਅਜਨਾਲਾ ਅਤੇ ਬਾਬਾ ਬਕਾਲਾ, ਕਮਲਜੀਤ ਸਿੰਘ ਰਿਜਨਲ ਟਰਾਂਸਪੋਰਟ ਅਫਸਰ, .ਮਨੋਜ ਸੰਨਸੋਰੀਆ ਕਮਾਂਡੈਂਟ ਸੀ.ਆਈ:.ਐਸ.ਐਫ, ਰਛਪਾਲ ਸਿੰਘ ਫਲਾਇੰਗ ਕਲੱਬ, ਏ.ਕੇ ਸ਼ਰਮਾ ਇੰਚਾਰਜ ੲ.ਟੀ.ਸੀ, ਅਮਰੀਕ ਸਿੰਘ ਪਵਾਰ ਡਿਪਟੀ ਕਮਿਸ਼ਨਰ ਪੁਲਿਸ, ਗੌਰਵ ਧੁਰਾ ਏ.ਡੀ.ਸੀ.ਪੀ ਟ੍ਰੈਫਿਕ, ਡਾ ਹਰਦੀਪ ਸਿੰਘ ਘਈ ਸਿਵਲ ਸਰਜਨ, ਜੇ.ਪੀ ਸਲਵਾਨ, ਮਨਿੰਦਰ ਸਿੰਘ ਸਿੱਧੂ ਦੋਵੇਂ ਤਹਿਸੀਲਦਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply