30 ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਰੋਕੀ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 2 ਅਪ੍ਰੈਲ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹਤਿਆਤ ਵਜੋਂ ਪੰਜਾਬ ਸਰਕਾਰ ਵਲੋਂ ਸਕੂਲ, ਕਾਲਜ, ਯੂ
ਨੀਵਰਸਿਟੀਆਂ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ ਅਤੇ 30ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਉਚ ਪੱਧਰੀ ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਸੂਚਨਾ ਅਨੁਸਾਰ ਪੰਜਾਬ ਵਿੱਚ ਬੀ.ਐਸ.ਐਫ ਅਤੇ ਆਰ.ਪੀ.ਐਫ ਦੀਆਂ ਚਾਰ–ਚਾਰ ਕੰਪਨੀਆਂ ਤੋਂ ਇਲਾਵਾ 12000 ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।ਦੱਸਵੀਂ ਤੇ ਬਾਰਵੀਂ ਕਲਾਸ ਦੇ ਜੋ ਪ੍ਰੈਕਟੀਕਲ ਇਮਤਿਹਾਨ 2 ਅਪਰੈਲ ਨੂੰ ਹੋਣੇ ਸਨ, ਉਹ 11 ਅਪ੍ਰੈਲ ਲਈ ਅੱਗੇ ਪਾ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬੰਦ ਦਾ ਸੱਦਾ ਦੇਣ ਵਾਲਿਆਂ ਨੂੰ ਵੀ ਬੰਦ ਦੌਰਾਨ ਅਮਨ ਸ਼ਾਂਤੀ ਬਹਾਲ ਰੱਖਣ ਦੀ ਅਪੀਲ ਕੀਤੀ ਹੈ।ਉਨਾ ਆਖਿਆ ਕਿ ਕਿਸੇ ਨੂੰ ਵੀ ਕਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਹੋਵੇਗੀ ਤੇ ਪੈਰਾ ਮਿਲਟਰੀ ਫੋਰਸ ਤੋਂ ਇਲਾਵਾ ਫੌਜ ਨੂੰ ਤਿਆਰ ਰਹਿਣ ਦੇ ਹੁਕਮ ਜਾਰੀ ਕੀਤੇ ਜਾਣਗੇ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਅਤੇ ਪੁਲਿਸ ‘ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਥਾਣਾ ਸਦਰ ਦੇ ਮੁਖੀ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ‘ਚ ਇਲਾਕੇ ਵਿੱਚ ਫਲੈਘ ਮਾਰਚ ਕੱਢਿਆ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media